30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ ਸਪੀਕਰ ਸੰਧਵਾਂ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਯੂਥ ਰਨ-2026 ਮੈਰਾਥਨ ਦੌੜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਦੱਸਿਆ ਕਿ 1 ਨਵੰਬਰ (ਐਤਵਾਰ) ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ.

Ad Position 21
No active advertisement
ਪਿੰਡ ਸੰਧਵਾਂ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ। ਅਜੀਤ ਤਸਵੀਰ 31-10-2026
ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਯੂਥ ਰਨ-2026 ਮੈਰਾਥਨ ਦੌੜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਦੱਸਿਆ ਕਿ 1 ਨਵੰਬਰ (ਐਤਵਾਰ) ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 1 ਤੋਂ ਮੈਰਾਥਨ ਸ਼ੁਰੂ ਹੋਵੇਗੀ। ਇਹ ਦੌੜ ਫਲਾਈਓਵਰ ਫ਼ਰੀਦਕੋਟ ਰੋਡ ਤੋਂ ਲੰਘ ਕੇ ਪਿੰਡ ਸੰਧਵਾਂ ਸਥਿਤ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਯੂ-ਟਰਨ ਲੈ ਕੇ ਦੇਵ ਬ੍ਰਦਰਜ਼ ਸ਼ੋਅਰੂਮ ਤੋਂ ਸਿਵਲ ਹਸਪਤਾਲ ਕੋਟਕਪੂਰਾ ਰਾਹੀਂ ਵਾਪਸ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 2 ਵਿਖੇ ਸਮਾਪਤ ਹੋਵੇਗੀ। ਮੀਟਿੰਗ ਦੌਰਾਨ ਉਨ੍ਹਾਂ ਮੈਰਾਥਨ ਦੇ ਰੂਟ, ਸੁਰੱਖਿਆ ਪ੍ਰਬੰਧਾਂ, ਡਾਕਟਰੀ ਸਹੂਲਤਾਂ, ਪੀਣ ਵਾਲੇ ਪਾਣੀ ਅਤੇ ਭਾਗੀਦਾਰਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਇਸ ਮੈਰਾਥਨ ਵਿਚ 10 ਤੋਂ 70 ਸਾਲ ਤੱਕ ਦੀ ਉਮਰ ਦੇ ਬੱਚੇ, ਨੌਜਵਾਨ ਅਤੇ ਹੋਰ ਵਿਅਕਤੀ ਇਸ ਵਿਚ ਭਾਗ ਲੈ ਸਕਣਗੇ। ਮੈਰਾਥਨ ਵਿਚ ਲੜਕਿਆਂ ਅਤੇ ਲੜਕੀਆਂ ਦੇ ਵਰਗਾਂ ਵਿਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਨੂੰ 31,000 ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੇ ਨੂੰ 21,000 ਰੁਪਏ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਨੂੰ 11,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਛੋਟੀ ਉਮਰ ਦੇ 10 ਬੱਚਿਆਂ ਅਤੇ ਵਡੇਰੀ ਉਮਰ ਦੇ 10 ਵਿਅਕਤੀਆਂ ਨੂੰ ਮੈਡਲ ਦੇ ਕੇ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਮੈਰਾਥਨ ਵਿਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮੈਰਾਥਨ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿਚ ਸਿੱਖਿਆ ਸੰਸਥਾਵਾਂ, ਯੂਥ ਕਲੱਬਾਂ, ਪੰਚਾਇਤਾਂ, ਸਪੋਰਟਸ ਕਲੱਬਾਂ, ਸਵੈ ਸੇਵੀ ਸੰਸਥਾਵਾਂ, ਨਹਿਰੂ ਯੁਵਾ ਕੇਂਦਰ, ਕੈਮਿਸਟ ਐਸੋਸੀਏਸ਼ਨ ਸਮੇਤ ਸਾਰੇ ਵਰਗਾਂ ਦੇ ਭਾਗੀਦਾਰੀ ਭਾਗ ਲੈਣਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸਪਕੀਰ ਕੁਲਤਾਰ ਸਿੰਘ ਸੰਧਵਾਂ ਅਤੇ ਅਧਿਕਾਰੀਆਂ ਨੂੰ ਜੀ ਆਇਆ ਕਿਹਾ। ਉਨ੍ਹਾਂ ਸਪੀਕਰ ਸੰਧਵਾਂ ਨੂੰ ਵਿਸ਼ਵਾਸ ਦਿਵਾਇਆ ਕਿ ਯੂਥ ਰਨ-2026 ਨੂੰ ਯਾਦਗਾਰੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਐਸ.ਪੀ. ਜਸਪ੍ਰੀਤ ਸਿੰਘ, ਓ.ਐਸ.ਡੀ ਸਾਧੂ ਰਾਮ ਕੁਸਲਾ, ਡੀ.ਈ.ਓ ਅੰਜਨਾ ਕੌਂਸਲ, ਡੀ.ਐਫ.ਐਸ.ਓ ਗੁਰਜੀਤ ਸਿੰਘ ਦਿਓਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਡੀ.ਐਸ.ਪੀ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਸੈਕਟਰੀ ਰੈਡ ਕਰਾਸ ਮਨਦੀਪ ਸਿੰਘ ਮੌਂਗਾ, ਸ਼ਿਵਜੀਤ ਸੰਘਾ, ਈ.ਓ ਨਗਰ ਕੌਂਸਲ ਅੰਮ੍ਰਿਤ ਲਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ
Ad Position 24