30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 30 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਵਲੋਂ ਪਿੰਡ ਢੁੱਡੀ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 31-10-2026
ਫ਼ਰੀਦਕੋਟ, 30 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਵਲੋਂ ਪਿੰਡ ਢੁੱਡੀ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਕਲੇਰ ਤੋਂ ਪਿੰਡ ਢੁੱਡੀ ਵਿਖੇ ਕੱਸੀ ਦੇ ਪੁੱਲ ਨਜ਼ਦੀਕ ਪਹੁੰਚੇ ਤਾਂ ਹਰਵਿੰਦਰ ਸਿੰਘ ਅਕਾਸ਼ ਪੁੱਤਰ ਹਰਜਿੰਦਰ ਵਾਸੀਆਨ ਜ਼ਿਲ੍ਹਾ ਤਰਨ ਤਾਰਨ ਸਾਹਿਬ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ 12 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ਵਿਖੇ 21 ਨਵੰਬਰ ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼
Ad Position 24