ਝਿੰਜਰ ਦੀ ਆਮਦ ਨੂੰ ਲੈ ਕੇ ਨੌਜਵਾਨਾਂ ’ਚ ਭਾਰੀ ਉਤਸ਼ਾਹ : ਸੂਬਾ ਸਿੰਘ ਬਾਦਲ
ਜੈਤੋ, 30 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ 1 ਨਵੰਬਰ ਨੂੰ ਗੁਰਦੁਆਰਾ ਗੁਰੂ ਕੀ ਢਾਬ ਜੈਤੋ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਆਪਣੇ ਦਫ਼ਤਰ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ।
ਜੈਤੋ, 30 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ 1 ਨਵੰਬਰ ਨੂੰ ਗੁਰਦੁਆਰਾ ਗੁਰੂ ਕੀ ਢਾਬ ਜੈਤੋ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਆਪਣੇ ਦਫ਼ਤਰ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ ਹਨ। ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਸਮਾਜਿਕ ਬੁਰਾਈਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਬਿਹਤਰੀ ਅਤੇ ਲੋਕ-ਹਿੱਤ ਦੇ ਮੁੱਦਿਆਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਅਬਜ਼ਰਵਰ ਬਲਕਾਰ ਸਿੰਘ ਬਰਾੜ ਗੋਨੇਆਣਾ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਅਮਰਪ੍ਰੀਤ ਸਿੰਘ ਪਾਲੀ ਚੇਅਰਮੈਨ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਨਿਰਮਲ ਸਿੰਘ ਨਿੰਮਾ ਵੜਿੰਗ, ਜੱਗਾ ਸੰਧੂ ਚੈਨਾ, ਇਕਬਾਲ ਸਿੰਘ ਗੁਰੂ ਕੀ ਢਾਬ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਨੰਬਰਦਾਰ ਗੁਰਤੇਗਪਾਲ ਸਿੰਘ ਸੀਰਾ, ਅਨੋਖ ਸਿੰਘ ਜ਼ਿਲ੍ਹਾ ਬੀ.ਸੀ. ਆਗੂ, ਦਲਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਕੁਲਦੀਪ ਸਿੰਘ ਢਿੱਲੋਂ, ਡਾ. ਸਤਨਾਮ ਸਿੰਘ ਨਿਆਮੀਵਾਲਾ, ਹਰਦੀਪ ਸਿੰਘ ਬੁਰਜ ਅਤੇ ਬੰਟੀ ਨੰਬਰਦਾਰ ਰਾਮੂਵਾਲਾ, ਮਨੀ ਸਰਪੰਚ ਦਿਹਾਤੀ ਕੋਠੇ ਜੈਤੋ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।