ਵਿਵੇਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਪਹਿਲਾ ਤੇ ਤੀਜਾ ਸਥਾਨ ਹਾਸਿਲ ਕੀਤਾ
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ
ਕੋਟਕਪੂਰਾ, 30 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਤਿੰਨ ਕੋਣੀ ਰੋਡ ਉੱਪਰ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਉੱਛਲ ਕੇ ਆ ਰਿਹਾ ਹੈ। ਜਿਸ ਨਾਲ ਆਸ ਪਾਸ ਦੇ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ।
ਕੋਟਕਪੂਰਾ, 30 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਤਿੰਨ ਕੋਣੀ ਰੋਡ ਉੱਪਰ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਉੱਛਲ ਕੇ ਆ ਰਿਹਾ ਹੈ। ਜਿਸ ਨਾਲ ਆਸ ਪਾਸ ਦੇ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਨ੍ਹਾਂ ਦੇ ਕਾਰੋਬਾਰ ਘਟਦੇ ਜਾ ਰਹੇ ਹਨ। ਦੂਜੇ ਪਾਸੇ ਕੋਟਕਪੂਰਾ ਮੋਗਾ ਰੋਡ ਮੁੱਖ ਮਾਰਗ ਦਾ ਕੰਮ ਚੱਲਣ ਕਾਰਨ, ਨਵਾਂ ਬੱਸ ਸਟੈਂਡ ਤਿੰਨ ਕੋਣੀ ਰੋਡ ਉੱਪਰ ਬਣਾ ਦਿੱਤਾ ਗਿਆ ਹੈ, ਜਿਸ ਨਾਲ ਬੱਸਾਂ ਸੜਕਾਂ ਤੇ ਬੇਤਰਤੀਬੇ ਢੰਗ ਨਾਲ ਖੜ੍ਹ ਜਾਂਦੀਆਂ ਹਨ ਅਤੇ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੱਸਾਂ ’ਤੇ ਖੜ੍ਹਨ ਨਾਲ ਉਨ੍ਹਾਂ ਦੇ ਕਾਰੋਬਾਰ ਨੂੰ ਠੱਲ ਪੈ ਚੁੱਕੀ ਹੈ। ਦੂਜੇ ਪਾਸੇ ਸੀਵਰੇਜ ਦਾ ਗੰਦਾ ਪਾਣੀ ਉਨ੍ਹਾਂ ਦੇ ਕਾਰੋਬਾਰ ਨੂੰ ਬਿਲਕੁਲ ਬੰਦ ਕਰ ਰਿਹਾ ਹੈ। ਦੁਕਾਨਦਾਰਾਂ ਨੇ ਕਿਹਾ ਇਸ ਸਬੰਧੀ ਸਬੰਧਿਤ ਵਿਭਾਗ ਨੂੰ ਕਈ ਵਾਰ ਸੂਚਿਤ ਕੀਤਾ ਜਾ ਚੁੱਕਾ ਹੈ, ਪਰ ਹਾਲੇ ਤੱਕ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਤਸੱਲੀ ਬਖਸ਼ ਨਹੀਂ ਹੋਏ ਹਨ। ਉਨ੍ਹਾਂ ਨਗਰ ਕੌਂਸਲ ਕੋਟਕਪੂਰਾ ਪਾਸੋਂ ਮੰਗ ਕਰਦਿਆਂ ਕਿਹਾ ਕਿ ਨਵਾਂ ਬੱਸ ਸਟੈਂਡ ਨੂੰ ਮੁੜ ਚਾਲੂ ਕੀਤਾ ਜਾਵੇ ਤਾਂ ਜੋ ਬੱਸਾਂ ਬੱਸ ਅੱਡੇ ਵਿਚ ਜਾ ਸਕਣ। ਇਸ ਸਬੰਧੀ ਨਗਰ ਕੌਂਸਲਰ ਦੇ ਸੀਨੀਅਰ ਮੀਤ ਪ੍ਰਧਾਨ ਰਹੇ ਸਵਤੰਤਰ ਜੋਸ਼ੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗ ਜਲਦ ਹੀ ਗੰਦੇ ਪਾਣੀ ਦੀ ਨਿਕਾਸੀ ਲਈ ਕੰਮ ਕਰ ਰਿਹਾ ਹੈ।