‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤੀ ਸ਼ਿਰਕਤ
ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਹੈਲਥ ਜਾਂਚ ਕੈਂਪ ਮੌੜ ਫਾਰਮ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਲਗਾਇਆ ਗਿਆ ਜਿਸ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਹੈਲਥ ਜਾਂਚ ਕੈਂਪ ਮੌੜ ਫਾਰਮ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਲਗਾਇਆ ਗਿਆ ਜਿਸ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਕੈਂਪ ਵਿਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਅਤੇ ਮੈਡੀਸਨ ਦੇ ਡਾਕਟਰਾਂ ਵਲੋਂ ਬਜ਼ੁਰਗਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਦਵਾਈਆਂ ਵੀ ਵੰਡੀਆਂ ਗਈਆ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿਚ ਅਜਿਹੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ ਬਾਰੇ ਵਿਸ਼ੇਸ਼ ਤੌਰ ’ਤੇ ਜਾਗਰੂਕ ਵੀ ਕੀਤਾ ਗਿਆ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਕੀਮਤੀ ਧਰੋਹਰ ਹਨ ਅਤੇ ਉਨ੍ਹਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਚੇਅਰਮੈਨ ਪਲਾਨਿੰਗ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਇਸ ਕੈਂਪ ਰਾਹੀਂ ਬਜ਼ੁਰਗਾਂ ਦੇ ਮਾਣ-ਸਨਮਾਨ ਦੇ ਨਾਲ ਨਾਲ ਉਨ੍ਹਾਂ ਨੂੰ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਗਗਨਦੀਪ ਸਿੰਘ ਧਾਲੀਵਾਲ ਨੇ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਅਮਨਦੀਪ ਸਿੰਘ ਸੰਧੂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਅਮਨਦੀਪ ਸੋਢੀ ਚਾਈਲਡ ਪ੍ਰੋਟੈਕਸ਼ਨ ਅਫ਼ਸਰ, ਰਵਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਯੂਥ, ਅਮਰ ਸਿੰਘ ਪਰਮਾਰ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਤੋਂ ਇਲਾਵਾ ਲੋਕ ਗਾਇਕ ਪਾਲ ਰਸੀਲਾ ਦੋਗਾਣਾ ਜੋੜੀ ਕੁਲਵਿੰਦਰ ਕਮਲ, ਸਪਨਾ ਕਮਲ, ਅੰਤਰ ਰਾਸ਼ਟਰੀ ਭੰਗੜਾ ਕੋਚ ਗੁਰਚਰਨ ਸਿੰਘ ਦੀ ਅਗਵਾਈ ਵਿਚ ਭੰਗੜਾ, ਆਂਗਣਵਾਂੜੀ ਸੈਂਟਰਾਂ ਵਲੋਂ ਗਿੱਧਾ ਪੇਸ਼ ਅਤੇ ਮੰਚ ਸੰਚਾਲਨ ਜ਼ਿਲ੍ਹਾ ਗਾਈਡੈਂਸ ਕਾਊਂਸਲ ਜਸਬੀਰ ਸਿੰਘ ਜੱਸੀ ਨੇ ਕੀਤਾ।