30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 30 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 31-10-2026
ਫ਼ਰੀਦਕੋਟ, 30 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਸਾਦਿਕ ਚੌਂਕ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਜਾ ਰਹੇ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਗੁਰਮੀਤ ਸਿੰਘ ਵਾਸੀਆਨ ਫ਼ਰੀਦਕੋਟ ਕਥਿਤ ਤੌਰ ’ਤੇ ਨਸ਼ੇ ਦੇ ਕੈਪਸੂਲ ਵੇਚਣ ਦੇ ਆਦੀ ਹੈ ਤੇ ਸਥਾਨਕ ਜਹਾਜ਼ ਗਰਾਊਂਡ ਮੌਜੂਦ ਹਨ। ਉਨ੍ਹਾਂ ਕਿਹਾ ਕਿ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਗਈ ਅਤੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 5 ਪੱਤੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ 21 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਹੋਏ ਅਗਲੀ ਖ਼ਬਰ ਸਰਕਾਰੀ ਸਕੂਲ ਮਚਾਕੀ ਕਲਾਂ ਵਿਖੇ ਪਰਾਲੀ ਸੰਭਾਲ ਤੇ ਗ੍ਰੀਨ ਦੀਵਾਲੀ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24