01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੰਸਾਂ ਦਾ ਡਰਾਅ ਕੱਢਿਆ

ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਗਾਮੀ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੰਸ ਜਾਰੀ ਕਰਨ ਸੰਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਡਰਾਅ ਕੱਢਿਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਗੁਰਕਿਰਨਦੀਪ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 01-11-2026
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਗਾਮੀ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੰਸ ਜਾਰੀ ਕਰਨ ਸੰਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਡਰਾਅ ਕੱਢਿਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਗੁਰਕਿਰਨਦੀਪ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਸੰਬੰਧੀ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੰਸ ਪ੍ਰਾਪਤ ਕਰਨ ਲਈ ਸੇਵਾ ਕੇਂਦਰਾਂ ਰਾਹੀਂ 19 ਤੋਂ 23 ਅਕਤੂਬਰ ਸ਼ਾਮ 5 ਵਜੇ ਤੱਕ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ। ਇਸ ਪ੍ਰਕਿਰਿਆ ਦੌਰਾਨ ਕੁੱਲ 1812 ਅਰਜ਼ੀਆਂ ਪ੍ਰਾਪਤ ਹੋਈਆਂ। ਨਿਰਧਾਰਿਤ ਪ੍ਰਕਿਰਿਆ ਅਨੁਸਾਰ ਵੱਖ-ਵੱਖ ਪਹਿਲਾਂ ਤੋਂ ਨਿਰਧਾਰਿਤ ਸਥਾਨਾਂ ’ਤੇ ਪਟਾਕਿਆਂ ਦੀ ਵਿਕਰੀ ਲਈ ਕੁੱਲ 30 ਅਸਥਾਈ ਲਾਇਸੰਸਾਂ ਦੀ ਚੋਣ ਡਰਾਅ ਰਾਹੀਂ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਇਸੰਸਾਂ ਦੀ ਵੰਡ ਦੀ ਸਮੁੱਚੀ ਪ੍ਰਕਿਰਿਆ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਗਈ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਅਰਜ਼ੀਆਂ ਪ੍ਰਾਪਤ ਹੋਣ ਦੇ ਮੱਦੇਨਜ਼ਰ ਸਾਰੇ ਬਿਨੈਕਾਰਾਂ ਨੂੰ ਬਰਾਬਰ ਮੌਕਾ ਦੇਣ ਅਤੇ ਲਾਇਸੰਸਾਂ ਦੀ ਚੋਣ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਡਰਾਅ ਦੀ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਲਾਇਸੰਸ ਧਾਰਕ ਦੀਵਾਲੀ ਦੇ ਤਿਉਹਾਰ ਮੌਕੇ 7 ਤੋਂ 9 ਨਵੰਬਰ ਤੱਕ ਅਤੇ ਗੁਰਪੁਰਬ ਦੇ ਮੌਕੇ 23 ਤੇ 24 ਨਵੰਬਰ ਨੂੰ ਹੀ ਪਟਾਕਿਆਂ ਦੀ ਵਿਕਰੀ ਕਰ ਸਕਣਗੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੇਵਲ ਅਲਾਟ ਕੀਤੇ ਗਏ ਨਿਰਧਾਰਿਤ ਸਥਾਨਾਂ ਤੇ ਨਿਰਧਾਰਿਤ ਮਿਤੀਆਂ ਦੌਰਾਨ ਹੀ ਪਟਾਕਿਆਂ ਦੀ ਵਿਕਰੀ ਕਰਨ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵਾਤਾਵਰਣ ਦੀ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਪਟਾਕਿਆਂ ਦੀ ਵਰਤੋਂ ਕਰਨ ਅਤੇ ਨਿਰਧਾਰਿਤ ਸਮੇਂ ਤੇ ਨਿਯਮਾਂ ਦੀ ਪਾਲਣਾ ਕਰਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਸਵ: ਅਵਤਾਰ ਸਿੰਘ ਬਰਾੜ ਦੇ ਗ੍ਰਹਿ ਪੁੱਜੇ ਅਗਲੀ ਖ਼ਬਰ ਐਸ.ਡੀ.ਐਮ. ਅਤੇ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਗੋਦਾਮ ’ਚ ਛਾਪਾ
Ad Position 24