ਨੈਸ਼ਨਲ ਪੱਧਰ ਗਤਕਾ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਰੁਪਾਣਾ, 31 ਅਕਤੂਬਰ (ਜਗਜੀਤ ਸਿੰਘ)-ਪੀ. ਐਮ.
ਰੁਪਾਣਾ, 31 ਅਕਤੂਬਰ (ਜਗਜੀਤ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਰੁਪਾਣਾ ਵਿਖੇ ਸਵੇਰ ਦੀ ਸਭਾ ਦੌਰਾਨ ਦਿੱਲੀ ਵਿਖੇ ਹੋਏ ਨੈਸ਼ਨਲ ਪੱਧਰੀ ਗਤਕਾ ਮੁਕਾਬਲਿਆਂ ਵਿਚ ਸਕੂਲ ਦੇ ਜੇਤੂ ਰਹੇ ਖਿਡਾਰੀਆਂ ਨੂੰ ਸਮੂਹ ਸਟਾਫ਼ ਤੇ ਬੱਚਿਆਂ ਦੀ ਹਾਜ਼ਰੀ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਇੰਚਾਰਜ ਮਨੋਜ ਕੁਮਾਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦਿੱਲੀ ਵਿਖੇ ਖੇਡ ਗਤਕਾ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਗਪਗ ਭਾਰਤ ਦੇ ਸਾਰੇ ਸੂਬਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ ਸੀ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਗੁਰਨੂਰ ਕੌਰ ਕਲਾਸ 12ਵੀਂ ਸਾਇੰਸ ਵਾਸੀ ਚੱਕ ਗਿਲਜੇਵਾਲਾ ਨੇ ਤੀਜਾ ਸਥਾਨ, ਸਿਮਰਨ ਕੌਰ ਕਲਾਸ 11ਵੀਂ ਆਰਟਸ ਵਾਸੀ ਧਿਗਾਣਾ ਨੇ ਆਪਣੇ ਉਮਰ ਵਰਗ ਵਿਚ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਵਿਖੇ ਡੀ.ਪੀ.ਈ. ਮਾਸਟਰ ਬਲਵਿੰਦਰ ਸਿੰਘ ਦੀ ਦੇਖ-ਰੇਖ ਵਿਚ ਲੰਮੇ ਸਮੇਂ ਤੋਂ ਵਿਦਿਆਰਥੀ ਜ਼ਿਲ੍ਹਾ, ਸੂਬਾ ਅਤੇ ਨੈਸ਼ਨਲ ਪੱਧਰ ਦੇ ਵੱਖ-ਵੱਖ ਖੇਡ ਮੁਕਾਬਲਿਅ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਸਮੇਂ ਪਿ੍ਰੰਸੀਪਲ ਮਹੇਸ਼ ਕੁਮਾਰ ਨੇ ਖਿਡਾਰੀਆਂ ਦੇ ਮਾਪਿਆਂ, ਸਮੂਹ ਸਕੂਲ ਸਟਾਫ਼, ਗਤਕਾ ਕੋਚ ਗੁਰਲਾਲ ਸਿੰਘ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਨੂੰ ਹੋਰ ਮਿਹਨਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।