01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ ਯੁਵਾ ਸੰਵਾਦ’ ਤਹਿਤ ਵੋਟਰ ਜਾਗਰੂਕ ਸਮਾਗਮ ਕਰਵਾਇਆ

ਸਾਦਿਕ, 31 ਅਕਤੂਬਰ (ਆਰ. ਐਸ.

Ad Position 21
No active advertisement
ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਕਰਵਾਏ ਗਏ ‘ਯੁਵਾ ਸੰਵਾਦ’ ਸਮਾਗਮ ਸਮੇਂ ਕਾਲਜ ਦੇ ਪ੍ਰਬੰਧਕ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 01-11-2026
ਸਾਦਿਕ, 31 ਅਕਤੂਬਰ (ਆਰ.ਐਸ.ਧੁੰਨਾ)-ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਮੇਰਾ ਯੁਵਾ ਭਾਰਤ ਫ਼ਰੀਦਕੋਟ ਵਲੋਂ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਐਨ.ਐਸ.ਐਸ. ਅਫ਼ਸਰ ਪ੍ਰੋਫੈਸਰ ਜੁਗਰਾਜ ਸਿੰਘ ਦੀ ਅਗਵਾਈ ’ਚ ‘ਯੁਵਾ ਸੰਵਾਦ’ ਸਮਾਗਮ ਕਰਵਾਇਆ ਗਿਆ। ਦੇਸ਼ ਭਰ ਦੀਆਂ 500 ਯੂਨੀਵਰਸਿਟੀਆਂ, ਕਾਲਜਾਂ ਅਤੇ ਸੰਸਥਾਵਾਂ ਵਿਚ 5 ਨਵੰਬਰ 2026 ਤੱਕ ਕਰਵਾਈ ਜਾ ਰਹੀ ਦੇਸ਼-ਵਿਆਪੀ ‘ਵਿਕਸਿਤ ਭਾਰਤ ਯੁਵਾ ਸੰਵਾਦ’ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਨੌਜਵਾਨ ਨਾਗਰਿਕਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਗ ਲਿਆ। ਇਸ ਸਮਾਗਮ ਵਿਚ ਪੰਜਾਬ ਡਿਗਰੀ ਕਾਲਜ ਦੇ ਐਨ ਸੀ.ਸੀ ਦੇ ਵਿਦਿਆਰਥੀਆਂ ਨੇ ਆਪਣਾ ਪ੍ਰਦਰਸ਼ਨ ਕੀਤਾ ਅਤੇ ਬੀ. ਕਾਮ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਲੋਕ ਗੀਤ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਸਮਾਗਮ ਦੀ ਸ਼ਲਾਘਾ ਕਰਦਿਆਂ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਯੁਵਾ ਆਈਕਨ ਮਾਸਟਰ ਸੈਯਮ ਮਜ਼ੂਮਦਾਰ ਨੇ ਵੀ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਨੇ ਮੁੱਖ ਮਹਿਮਾਨ ਅਤੇ ਯੁਵਾ ਆਈਕਨ ਦਾ ਸਵਾਗਤ ਕੀਤਾ ਅਤੇ ਮਾਈ ਭਾਰਤ ਪੋਰਟਲ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ। ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਮਨਜੀਤ ਸਿੰਘ ਭੁੱਲਰ ਨੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਯੁਵਾ ਸੰਵਾਦ’ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਅਤੇ ਯੁਵਾ ਆਈਕਨ ਵਿਚਕਾਰ ਹੋਈ ਗੱਲਬਾਤ ਸੀ। ਇਸ ਦੌਰਾਨ ਨੌਜਵਾਨਾਂ ਨੂੰ ਸਵਾਲ ਪੁੱਛਣ, ਆਪਣੇ ਵਿਚਾਰ ਸਾਂਝੇ ਕਰਨ ਅਤੇ ਲੋਕਤੰਤਰੀ ਭਾਗੀਦਾਰੀ ਤੇ ਨਾਗਰਿਕ ਜ਼ਿੰਮੇਵਾਰੀ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰੋਫੈਸਰ ਜੁਗਰਾਜ ਸਿੰਘ ਨੇ ਨਿਭਾਈ ਗਈ। ਸਮਾਗਮ ਦੇ ਅਖੀਰ ’ਚ ਕਾਲਜ ਦੇ ਸਮੂਹ ਸਟਾਫ ਅਤੇ ਪ੍ਰਿੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਹਰਿੰਦਰਪਾਲ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ (ਪ੍ਰੀਤ) ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 253 ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਵਿਰੋਧ ’ਚ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਅਗਲੀ ਖ਼ਬਰ ਨੈਸ਼ਨਲ ਪੱਧਰ ਗਤਕਾ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
Ad Position 24