ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੋਟਕਪੂਰਾ ਸਬ ਡਵੀਜਨ ਦੇ ਹੌਟ ਸਪਾਟ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਮਾਗਮ ’ਚ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ, ਐਸ.
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੋਟਕਪੂਰਾ ਸਬ ਡਵੀਜਨ ਦੇ ਹੌਟ ਸਪਾਟ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਮਾਗਮ ’ਚ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ, ਐਸ.ਐਸ . ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਨਸ਼ੇ ਸਿਰਫ਼ ਇਕ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ। ਐਸ.ਐਸ.ਪੀ.ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਜਾਗਰੂਕਤਾ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਇਸ ਨਾਲ ਸਬੰਧਿਤ ਕਿਸੇ ਵੀ ਗਤੀਵਿਧੀ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਸਹਿਯੋਗ ਪਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੇ ਖਾਤਮੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 13 ਹੌਟ ਸਪੌਟ ਖੇਤਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿਚ ਪਿੰਡ ਢਿੱਲਵਾਂ ਕਲਾਂ ਵੀ ਸ਼ਾਮਿਲ ਹੈ। ਇਨ੍ਹਾਂ ਖੇਤਰਾਂ ਵਿਚ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਬਣਦੀ ਭੂਮਿਕਾ ਨਿਭਾਉਣ। ਇਸ ਮੌਕੇ ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।