31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਉਲੀਕਿਆ ਐਕਸ਼ਨ ਪ੍ਰੋਗਰਾਮ

ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)-ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਵਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਸਫਲਤਾ ਪੂਰਵਕ ਲਾਗੂ ਕਰਨ ਲਈ ਇਕ ਮੀਟਿੰਗ ਆਸ਼ਾ ਵਰਕਰਾਂ ਦੇ ਆਗੂ ਸਰਬਜੀਤ ਕੌਰ ਮਚਾਕੀ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਨੌਕਰੀ ਕਰ ਰਹੇ 253 ਅਧਿਆਪਕਾਂ ਨੂੰ ਨੌਕਰੀਆਂ ਤੋਂ ਫ਼ਾਰਗ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਵਿਸ਼ੇਸ਼ ਆਰਡੀਨੈਂਸ ਜਾਰੀ ਕਰਕੇ ਮੁੜ ਨੌਕਰੀਆਂ ਵਿਚ ਲਿਆ ਜਾਵੇ।

Ad Position 21
No active advertisement
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਆਗੂ। ਤਸਵੀਰ : ਸਰਬਜੀਤ ਸਿੰਘ 01-11-2026
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)-ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਵਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਸਫਲਤਾ ਪੂਰਵਕ ਲਾਗੂ ਕਰਨ ਲਈ ਇਕ ਮੀਟਿੰਗ ਆਸ਼ਾ ਵਰਕਰਾਂ ਦੇ ਆਗੂ ਸਰਬਜੀਤ ਕੌਰ ਮਚਾਕੀ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਨੌਕਰੀ ਕਰ ਰਹੇ 253 ਅਧਿਆਪਕਾਂ ਨੂੰ ਨੌਕਰੀਆਂ ਤੋਂ ਫ਼ਾਰਗ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਵਿਸ਼ੇਸ਼ ਆਰਡੀਨੈਂਸ ਜਾਰੀ ਕਰਕੇ ਮੁੜ ਨੌਕਰੀਆਂ ਵਿਚ ਲਿਆ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਮਾਮਲੇ ਵਿਚ ਫੇਲ੍ਹ ਸਾਬਤ ਹੁੰਦੀ ਹੈ ਤਾਂ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਰਵਿੰਦਰ ਪਾਲ ਸਿੰਘ ਘਾਲੀ, ਅਮਰੀਕ ਸਿੰਘ ਸੰਧੂ ਸਾਬਕਾ ਸੂਬਾ ਪ੍ਰਧਾਨ, ਜਤਿੰਦਰ ਕੁਮਾਰ, ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਬਲਬੀਰ ਸਿੰਘ ਸਿਬੀਆਂ, ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਧਰਮਿੰਦਰ ਸਿੰਘ, ਪ੍ਰੀਤ ਭਗਵਾਨ ਸਿੰਘ, ਵੀਰ ਇੰਦਰਜੀਤ ਸਿੰਘ ਪੁਰੀ, ਸਿਮਰਜੀਤ ਸਿੰਘ ਬਰਾੜ, ਪਾਵਰ ਕਾਮ ਪੈਨਸ਼ਨਰ ਆਗੂ ਚਿਤਰੰਜਨ ਗਾਭਾ, ਇੰਦਰਜੀਤ ਸਿੰਘ ਗਿੱਲ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਸਰਾਂ, ਪਿ੍ਰੰਸੀਪਲ ਕਿ੍ਰਸ਼ਨ ਲਾਲ, ਬਿਸ਼ਨ ਕੁਮਾਰ ਅਰੋੜਾ, ਸੁਖਚੈਨ ਸਿੰਘ ਥਾਂਦੇਵਾਲਾ ਅਤੇ ਜੀਤੇਂਦਰ ਕੁਮਾਰ ਹੰਸ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਸਾਰਾ 18 ਫ਼ੀਸਦੀ ਮਹਿੰਗਾਈ ਭੱਤਾ ਰਹਿੰਦੀਆਂ ਮਿਤੀਆਂ ਤੋਂ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਆਦਿ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਦੌਰਾਨ ਸੰਘਰਸ਼ਾਂ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ ਅਤੇ ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ 24 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਕੀਤੇ ਗਏ ਫੈਸਲੇ ਜ਼ਿਲ੍ਹਾ ਫ਼ਰੀਦਕੋਟ ਵਿਚ ਸਫਲਤਾ ਪੂਰਵਕ ਲਾਗੂ ਕੀਤੇ ਜਾਣਗੇ। ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 4 ਨਵੰਬਰ ਨੂੰ ਸੂਬਾਈ ਆਗੂਆਂ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਰਾਜ ਭਾਗ ਦੌਰਾਨ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਫੋਕੀ ਇਸ਼ਤਿਹਾਰਬਾਜ਼ੀ ਕਰਕੇ ਦੀਵਾਲਾ ਕੱਢਣ ਦਾ ਚਿੱਠਾ ਲੋਕਾਂ ਦੀ ਕਚਹਿਰੀ ਵਿਚ ਪੇਸ਼ ਕੀਤਾ ਜਾਵੇਗਾ, 13 ਨਵੰਬਰ ਤੋਂ 19 ਨਵੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਜ਼ਿਲ੍ਹਾ ਫ਼ਰੀਦਕੋਟ ਦੀ ਵਾਰੀ ਵਾਲੇ ਦਿਨ 19 ਨਵੰਬਰ ਨੂੰ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ, 1 ਦਸੰਬਰ ਤੋਂ 5 ਦਸੰਬਰ ਤੱਕ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ ਕੋਟਕਪੂਰਾ ਅਤੇ ਜੈਤੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰ ਸਾਹਮਣੇ ਵੱਡੇ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਜਾਣਗੇ ਅਤੇ ਇਨ੍ਹਾਂ ਦੀ ਸਵਾਹ ਇਕੱਠੀ ਕਰਕੇ 6 ਦਸੰਬਰ ਨੂੰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਤ ਬੁੱਢਾ ਨਾਲਾ ਲੁਧਿਆਣਾ ਵਿਖੇ ਸੁੱਟੀ ਜਾਵੇਗੀ। ਇਸ ਤੋਂ ਬਾਅਦ ਪਿੰਡਾਂ ਤੇ ਸ਼ਹਿਰਾਂ ਵਿਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਕੀਤਾ ਗਿਆ ਭਿ੍ਰਸ਼ਟਾਚਾਰ ਅਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦਾ ਚਿੱਠਾ ਲੋਕਾਂ ਵਿਚ ਜਾ ਕੇ ਨੰਗਾ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਐਕਸ਼ਨਾਂ ਦੀ ਤਿਆਰੀ ਲਈ ਅਤੇ ਪੱਕੇ ਮੋਰਚੇ ਦਾ ਰੀਵਿਊ ਕਰਨ ਲਈ 25 ਨਵੰਬਰ ਨੂੰ ਇਕ ਹੋਰ ਮੀਟਿੰਗ ਫ਼ਰੀਦਕੋਟ ਵਿਖੇ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ਵੱਲੋਂ ਹੱਡੀ ’ਚ ਪੱਕੇ ਤੌਰ ’ਤੇ ਦੰਦ ਲਗਾਉਣ ਦਾ ਕੈਂਪ ਲਗਾਇਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ
Ad Position 24