02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗ੍ਰਿਫ਼ਤਾਰ

ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)- ਏ. ਐਸ.

Ad Position 21
No active advertisement
ਅਜੀਤ ਡੈਸਕ 02-11-2026
ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)- ਏ.ਐਸ.ਆਈ ਕਰਤਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਪਿੰਡ ਢਿੱਲਵਾਂ ਕਲਾਂ, ਸਿਵੀਆਂ ਆਦਿ ਨੂੰ ਜਾ ਰਹੇ ਸਨ । ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਢਿੱਲਵਾਂ ਕਲਾਂ ਦੀ ਫਿਰਨੀ ਤੋਂ ਲਿੰਕ ਰੋਡ ਜੋ ਨੈਸ਼ਨਲ ਹਾਈਵੇ ਬਠਿੰਡਾ ਤੋਂ ਅੰਮ੍ਰਿਤਸਰ ਸਾਹਿਬ ਉਪਰ ਚੜ੍ਹਦਾ ਹੈ। ਬਾਹੱਦ ਰਕਬਾ ਪਿੰਡ ਢਿਲਵਾਂ ਕਲਾਂ ਜਦ ਪੁਲਿਸ ਪਾਰਟੀ ਪੁੱਜੀ ਤਾਂ ਇਕ ਮੋਨਾ ਨੌਜਵਾਨ ਕੱਸੀ ਦੇ ਚੜ੍ਹਦੇ ਪਾਸੇ ਵਾਲੀ ਪੱਟੜੀ ’ਤੇ ਬੈਠਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਗੱਡੀ ਤੋਂ ਉਤਰਦੇ ਵੇਖ ਕੇ ਆਪਣੇ ਸੱਜੇ ਹੱਥ ਵਿਚ ਫੜ੍ਹੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਕੱਸੀ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ। ਜੋ ਕੱਸੀ ਦੀ ਪਟੜੀ ’ਤੇ ਹੀ ਘਾਹ ਫੂਸ ਵਿਚ ਥੱਲੇ ਡਿੱਗ ਪਈ ਅਤੇ ਖੁਦ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸ ਨੇ ਆਪਣਾ ਨਾਂਅ ਪ੍ਰਭਜੋਤ ਸਿੰਘ ਵਾਸੀ ਅਮਨ ਨਗਰ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਦੱਸਿਆ। ਉਪਰੰਤ ਉਸ ਦੁਆਰਾ ਸੁੱਟੀ ਲਿਫ਼ਾਫ਼ੀ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 06.52 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧ ’ਚ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਰਾਜਬਲਵਿੰਦਰ ਸਿੰਘ ਮਰਾੜ੍ਹ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਸਿਮਰਨ ਕੰਬੋਜ ਨੇ ਕਾਮਨਵੈਲਥ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ
Ad Position 24