02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰੂ ਕੀ ਢਾਬ ਵਿਖੇ ਝਿੰਜਰ ਦੀ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ, ਨੌਜਵਾਨਾਂ ਨੂੰ ਪੰਜਾਬ ਦੇ ਹੱਕਾਂ ਲਈ ਲਾਮਬੰਦ ਹੋਣ ਦਾ ਦਿੱਤਾ ਸੱਦਾ

ਜੈਤੋ, 1 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਵਰਗ ਨੂੰ ਪਾਰਟੀ ਨਾਲ ਜੋੜਨ ਅਤੇ ਸਿਆਸੀ ਸਰਗਰਮੀਆਂ ਤੇਜ਼ ਕਰਨ ਲਈ ਗੁਰਦੁਆਰਾ ਗੁਰੂ ਕੀ ਢਾਬ ਦੇ ਦੀਵਾਨ ਹਾਲ ਵਿਖੇ ਕੀਤੀ ਗਈ ਯੂਥ ਰੈਲੀ ਨੂੰ ਭਰਵਾਂ ਹੁੰਗਾਰਾ ਮਿਲਿਆ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਹੋਏ ਇਸ ਇਕੱਠ ’ਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਯੂਥ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਸਿਰੀ ਸਾਹਿਬ ਭੇਟ ਕਰਦੇ ਹੋਏ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਯਾਦਵਿੰਦਰ ਸਿੰਘ ਜ਼ੈਲਦਾਰ, ਗੁਰਚੇਤ ਸਿੰਘ ਢਿੱਲੋਂ, ਅਮਰਜੀਤ ਕੌਰ, ਲਾਲੀ ਬਾਦਲ, ਗੁਰਬੀਰ ਸਿੰਘ ਬਰਾੜ ਤੇ ਤਰਲੋਚਣ ਸਿੰਘ ਦੁੱਲਟ। (ਸੱਜੇ) ਯੂਥ ਰੈਲੀ ’ਚ ਵਰਕਰਾਂ ਦਾ ਇਕੱਠ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ 02-11-2026
ਜੈਤੋ, 1 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਵਰਗ ਨੂੰ ਪਾਰਟੀ ਨਾਲ ਜੋੜਨ ਅਤੇ ਸਿਆਸੀ ਸਰਗਰਮੀਆਂ ਤੇਜ਼ ਕਰਨ ਲਈ ਗੁਰਦੁਆਰਾ ਗੁਰੂ ਕੀ ਢਾਬ ਦੇ ਦੀਵਾਨ ਹਾਲ ਵਿਖੇ ਕੀਤੀ ਗਈ ਯੂਥ ਰੈਲੀ ਨੂੰ ਭਰਵਾਂ ਹੁੰਗਾਰਾ ਮਿਲਿਆ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਹੋਏ ਇਸ ਇਕੱਠ ’ਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ਬਣਾਈ ਸੀ, ਪਰ ਅੱਜ ਨੌਜਵਾਨ ਰੁਜ਼ਗਾਰ ਅਤੇ ਸਿੱਖਿਆ ਦੇ ਮੌਕਿਆਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਗੈਂਗਸਟਰਵਾਦ ਦਾ ਬੋਲਬਾਲਾ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਪਰਮਿੰਦਰ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਸਰਕਾਰ ਦੀ ਜਵਾਬਦੇਹੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਝਿੰਜਰ ਨੇ ਪਹਿਲੀ ਨਵੰਬਰ ਦੇ ਇਤਿਹਾਸਕ ਮਹੱਤਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਦਿਨ ਪੰਜਾਬ ਦੇ ਇਤਿਹਾਸ ਵਿਚ ਦੰਗਿਆਂ ਦੇ ਦੁਖਾਂਤ ਕਾਰਨ ਕਾਲੇ ਦਿਨ ਵਜੋਂ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਨ ਪੰਜਾਬ ਨੂੰ ਸੂਬੇ ਦਾ ਦਰਜਾ ਮਿਲਿਆ ਸੀ, ਜਿਸ ਵਿਚ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਮੌਕੇ ਹਲਕਾ ਜੈਤੋ ਦੇ ਆਗੂ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਲਾਮਬੰਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਨਸ਼ਿਆਂ ਨਾਲ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ ਅਤੇ ਦਿੱਲੀ ਤੋਂ ਆਏ ਲੁਟੇਰੇ ਟੋਲੇ ਪੰਜਾਬ ਦੇ ਸਰੋਤਾਂ ਦੀ ਆਰਥਿਕ ਲੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਪੰਜਾਬ ਦੇ ਹੱਕਾਂ ਦੀ ਲੜਾਈ ਵਿਚ ਅੱਗੇ ਆਉਣਾ ਚਾਹੀਦਾ ਹੈ। ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਨੇ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਅਗਲੇ ਦੋ ਮਹੀਨਿਆਂ ਅੰਦਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਤੋਂ ਸੂਬਾ ਸਿੰਘ ਬਾਦਲ ਦੀ ਜਿੱਤ ਲਈ ਯੂਥ ਵਰਗ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਬੀਬੀ ਅਮਰਜੀਤ ਕੌਰ ਪੰਜਗਰਾਈਂ ਹਲਕਾ ਪ੍ਰਧਾਨ ਇਸਤਰੀ ਵਿੰਗ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਨਿਕੰਮੀ ਸਰਕਾਰ ਸਾਬਤ ਹੋਣ ਦਾ ਦੋਸ਼ ਲਗਾਇਆ ਤੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਿਹਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ , ਅਮਰਪ੍ਰੀਤ ਸਿੰਘ ਪਾਲੀ ਚੇਅਰਮੈਨ, ਨੰਬਰਦਾਰ ਗੁਰਤੇਗਪਾਲ ਸਿੰਘ ਸੀਰਾ, ਜਸਪਾਲ ਸਿੰਘ ਕਾਟਾ, ਮਨਪ੍ਰੀਤ ਸਿੰਘ ਰੂਬੀ ਬਰਾੜ ਪੰਜਗਰਾਈਂ, ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਚਰਨ ਸਿੰਘ ਬਾਠ ਕਰੀਰਵਾਲੀ, ਤਰਲੋਚਣ ਸਿੰਘ ਦੁਲੱਟ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਇਕਬਾਲ ਸਿੰਘ ਗੁਰੂ ਕੀ ਢਾਬ, ਮਾਰਸ਼ਲ ਸਿੰਘ ਪਾਲੀ ਬਾਦਲ, ਡਾ. ਸਤਪਾਲ ਸਿੰਘ ਨਿਆਮੀਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਯੂਥ ਸਰਕਲ ਪ੍ਰਧਾਨ ਜੱਗਾ ਸੰਧੂ, ਗੁਰਬੀਰ ਸਿੰਘ ਬਰਾੜ ਜੈਤੋ, ਸਵਿੰਦਰਪਾਲ ਸਿੰਘ ਰੋਮਾਣਾ ਅਜੀਤ ਸਿੰਘ ਵਾਲਾ, ਬੀ.ਸੀ. ਵਿੰਗ ਆਗੂ ਅਨੋਖ ਸਿੰਘ, ਜਸਵਿੰਦਰ ਭਾਊ ਰੋੜੀਕਪੂਰਾ, ਗੁਰਚਰਨ ਸਿੰਘ ਐਮ.ਸੀ, ਸਿਵਮ ਕੁਮਾਰ ਪਿੰਨਾ, ਰਾਜਵਿੰਦਰ ਸਿੰਘ ਦਬੜੀਖਾਨਾ, ਸੁਭਪ੍ਰੀਤ ਸਿੰਘ ਬਰਾੜ, ਲਖਵਿੰਦਰ ਸਿੰਘ ਲੱਖਾ, ਬੰਟੀ ਭਾਊ, ਵਿੱਕੀ ਜਟਾਣਾ, ਹਰਦੀਪ ਸਿੰਘ ਬੁਰਜ, ਓਮ ਪ੍ਰਕਾਸ਼ ਸਿੰਘ ਪਟਵਾਰੀ, ਬੰਟੀ ਨੰਬਰਦਾਰ, ਜਸਵਿੰਦਰ ਸਿੰਘ ਝੱਖੜਵਾਲਾ, ਜਸਵੀਰ ਸਿੰਘ ਸੀਰਾ ਦਲ ਸਿੰਘ ਵਾਲਾ, ਜਗਪ੍ਰੀਤ ਸਿੰਘ ਬਰਾੜ, ਬੱਬਲ ਬਰਾੜ ਅਤੇ ਮਨਤਾਰ ਸਿੰਘ ਬਰਾੜ ਢੈਪਈ, ਗੋਰਾ ਔਲਖ, ਲਵਪ੍ਰੀਤ ਸਿੰਘ ਜੈਤੋ, ਗੁਰਪ੍ਰੀਤ ਸਿੰਘ ਬਰਾੜ ਰਾਮੂਵਾਲਾ, ਪ੍ਰਗਟ ਸਿੰਘ ਰਾਮੂਵਾਲਾ, ਚਮਕੌਰ ਸਿੰਘ ਵਾਂਦਰ, ਬਲਤੇਜ ਸਿੰਘ ਚੈਨਾ, ਸੁਖਪਾਲ ਸ਼ਰਮਾ, ਜਗਮੀਤ ਸਿੰਘ ਬਰਾੜ, ਭੁਪਿੰਦਰ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਮਨਪ੍ਰੀਤ ਸਿੰਘ ਬਹਿਬਲ ਵਲੋਂ ਸਟੇਜ਼ ਸਕੱਤਰ ਦੀ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਚਿੱਟੇ ਨਾਲ ਮਰੇ 55 ਨੌਜਵਾਨਾਂ ਦੀ ਸੂਚੀ ਕੀਤੀ ਤਿਆਰ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਹੀਰਾ ਸਿੰਘ ਨਗਰ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ
Ad Position 24