ਜਾਤੀ ਸੂਚਕ ਸ਼ਬਦ ਬੋਲਣ ’ਤੇ ਕੌਮੀ ਕਮਿਸ਼ਨ ਨੂੰ ਸ਼ਿਕਾਇਤ
ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)-ਅਨਾਜ ਮੰਡੀ ਕੋਟਕਪੂਰਾ ਦੇ ਕੁਝ ਮਜ਼ਦੂਰਾਂ ਨੇ ਮੰਡੀ ਦੀ ਇਕ ਆੜ੍ਹਤ ਦੀ ਫ਼ਰਮ ਦੇ ਮਾਲਕ ’ਤੇ ਜਾਤੀ ਸੂਚਕ ਸ਼ਬਦ ਬੋਲਣ ਦਾ ਦੋਸ਼ ਲਗਾਉਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਸਮੇਤ ਅਨੁਸੂਚਿਤ ਜਾਤੀ ਦੇ ਕੌਮੀ ਕਮਿਸ਼ਨ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਸ਼ਿਕਾਇਤਕਰਤਾ ਗੁਰਤੇਜ ਸਿੰਘ ਬਿੱਟੂ, ਗੱਬਰ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ 9 ਅਕਤੂਬਰ 2026 ਨੂੰ ਕਿਸਾਨ ਜਥੇਬੰਦੀ ਵਲੋਂ ਲਗਾਏ ਧਰਨੇ ਦੌਰਾਨ ਆੜ੍ਹਤੀਏ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਅਤੇ ਅਪਮਾਨਜਨਕ ਸ਼ਬਦ ਬੋਲੇ ਗਏ ਸਨ।
ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)-ਅਨਾਜ ਮੰਡੀ ਕੋਟਕਪੂਰਾ ਦੇ ਕੁਝ ਮਜ਼ਦੂਰਾਂ ਨੇ ਮੰਡੀ ਦੀ ਇਕ ਆੜ੍ਹਤ ਦੀ ਫ਼ਰਮ ਦੇ ਮਾਲਕ ’ਤੇ ਜਾਤੀ ਸੂਚਕ ਸ਼ਬਦ ਬੋਲਣ ਦਾ ਦੋਸ਼ ਲਗਾਉਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਸਮੇਤ ਅਨੁਸੂਚਿਤ ਜਾਤੀ ਦੇ ਕੌਮੀ ਕਮਿਸ਼ਨ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਸ਼ਿਕਾਇਤਕਰਤਾ ਗੁਰਤੇਜ ਸਿੰਘ ਬਿੱਟੂ, ਗੱਬਰ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ 9 ਅਕਤੂਬਰ 2026 ਨੂੰ ਕਿਸਾਨ ਜਥੇਬੰਦੀ ਵਲੋਂ ਲਗਾਏ ਧਰਨੇ ਦੌਰਾਨ ਆੜ੍ਹਤੀਏ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਅਤੇ ਅਪਮਾਨਜਨਕ ਸ਼ਬਦ ਬੋਲੇ ਗਏ ਸਨ। ਉਨ੍ਹਾਂ ਅਨੁਸਾਰ ਇਸ ਘਟਨਾ ਸਮੇਂ ਕੁਝ ਹੋਰ ਵਿਅਕਤੀ ਵੀ ਮੌਜੂਦ ਸਨ, ਜਿਨ੍ਹਾਂ ਨੇ ਇਸ ਦਾ ਵਿਰੋਧ ਕੀਤਾ। ਗੁਰਤੇਜ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਇਨਸਾਫ਼ ਲੈਣ ਲਈ ਕੌਮੀ ਐਸ.ਸੀ ਕਮਿਸ਼ਨ ਨਵੀਂ ਦਿੱਲੀ ਅਤੇ ਐਸ.ਸੀ ਕਮਿਸ਼ਨ ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ, ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਨੂੰ ਦਰਖ਼ਾਸਤਾਂ ਦਿੱਤੀਆਂ ਹਨ।