01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਿਸ਼ੀ ਮਾਡਲ ਸਕੂਲ ’ਚ ‘ਮਾਨਸਿਕ ਸਿਹਤ ਅਤੇ ਤੰਦਰੁਸਤੀ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ

ਪੰਜਗਰਾਈਂ ਕਲਾਂ, 1 ਨਵੰਬਰ (ਸੁਖਮੰਦਰ ਸਿੰਘ ਬਰਾੜ)- ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਿਖੇ ‘ਮਾਨਸਿਕ ਸਿਹਤ ਅਤੇ ਤੰਦਰੁਸਤੀ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ’ਚ ਸੇਵਾ ਮੁਕਤ ਪ੍ਰਿੰਸੀਪਲ ਸੀਮਾ ਗੁਪਤਾ ਅਤੇ ਡੀ.

Ad Position 21
No active advertisement
ਅਜੀਤ ਡੈਸਕ 02-11-2026
ਪੰਜਗਰਾਈਂ ਕਲਾਂ, 1 ਨਵੰਬਰ (ਸੁਖਮੰਦਰ ਸਿੰਘ ਬਰਾੜ)- ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਿਖੇ ‘ਮਾਨਸਿਕ ਸਿਹਤ ਅਤੇ ਤੰਦਰੁਸਤੀ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ’ਚ ਸੇਵਾ ਮੁਕਤ ਪ੍ਰਿੰਸੀਪਲ ਸੀਮਾ ਗੁਪਤਾ ਅਤੇ ਡੀ.ਏ.ਵੀ. ਸਕੂਲ ਫ਼ਿਰੋਜ਼ਪੁਰ ਦੀ ਪਿ੍ੰਸੀਪਲ ਨਿਸ਼ਾ ਰਾਣੀ ਬਤੌਰ ਰਿਸੋਰਸ ਪਰਸਨ ਸ਼ਾਮਿਲ ਹੋਏ। ਸੈਮੀਨਾਰ ਦੇ ਪਹਿਲੇ ਸੈਸ਼ਨ ਦੌਰਾਨ ਸਕੂਲ ਦੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਪਿ੍ੰਸੀਪਲ ਸੀਮਾ ਗੁਪਤਾ ਨੇ ਵਿਦਿਆਰਥੀ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਦੇ ਉਸ ਦੇ ਅਕਾਦਮਿਕ ਖੇਤਰ ’ਚ ਪੈਣ ਵਾਲੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਾਨਸਿਕ ਸਿਹਤ ’ਚ ਸੰਤੁਲਨ ਬਣਾਏ ਰੱਖਣ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ। ਸੈਮੀਨਾਰ ਦੇ ਦੂਜੇ ਸੈਸ਼ਨ ਦੌਰਾਨ ਪਿ੍ੰਸੀਪਲ ਨਿਸ਼ਾ ਰਾਣੀ ਵਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੂਰ ਕਰਨ ਦੇ ਵਿਧੀਆਂ ਦੀ ਵਿਸਥਾਰ ਪੂਰਵਕ ਵਿਆਖਿਆ ਕਰਦਿਆਂ ਅਧਿਆਪਕਾਂ ਨੂੰ ਕਾਲਸ ਰੂਮ ਕਿਰਿਆਵਾਂ ਕਰਨ ਸਮੇਂ ਵਿਦਿਆਰਥੀਆਂ ਦੀ ਮਾਨਸਿਕ ਹਾਲਤ ਨੂੰ ਚੰਗੀ ਤਰ੍ਹਾਂ ਸਮਝਣ ਦੀ ਅਪੀਲ ਕੀਤੀ। ਸੈਮੀਨਾਰ ਦੇ ਅਖ਼ੀਰ ਵਿਚ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜੀ . ਐਨ.ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ, ਵਾਈਸ ਪ੍ਰਿੰਸੀਪਲ ਸੁਖਮੰਦਰ ਸਿੰਘ ਬਰਾੜ, ਬਾਬਾ ਫ਼ਰੀਦ ਸਕੂਲ ਫ਼ਰੀਦਕੋਟ ਦੀ ਸੀਨੀਅਰ ਕੋਆਰਡੀਨੇਟਰ ਨੀਰਜ ਸੇਠੀ, ਕੋਆਰਡੀਨੇਟਰ ਜਸਪਿੰਦਰ ਕੌਰ, ਤੇਜਿੰਦਰ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ ਅਗਲੀ ਖ਼ਬਰ ਦੀਵਾਲੀ ਮਨਾਉਂਦਿਆਂ ਪ੍ਰੀਸ਼ਦ ਨੇ ਕੀਤਾ ਪਰਿਵਾਰ ਮਿਲਣ ਸਮਾਰੋਹ
Ad Position 24