01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੂਬੇ ’ਚ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ’ਚ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ- ਝਿੰਜਰ

ਕੋਟਕਪੂਰਾ, 1 ਨਵੰਬਰ (ਹਰਪ੍ਰੀਤ ਸਿੰਘ ਚਾਨਾ, ਰਿੰਕੂ ਮਲਹੋਤਰਾ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ’ਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਲਾਮਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਅੱਜ ਮਲਕੀਤ ਪੈਲੇਸ ਕੋਟਕਪੂਰਾ-ਫ਼ਰੀਦਕੋਟ ਰੋਡ ਸੰਧਵਾਂ ਵਿਖੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਕੋਟਕਪੂਰਾ ਦੇ ਯੂਥ ਵਿੰਗ ਦੇ ਅਹੁਦੇਦਾਰਾਂ ਅਤੇ ਆਗੂਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਕੋਟਕਪੂਰਾ, 1 ਨਵੰਬਰ (ਹਰਪ੍ਰੀਤ ਸਿੰਘ ਚਾਨਾ, ਰਿੰਕੂ ਮਲਹੋਤਰਾ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ’ਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਲਾਮਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਅੱਜ ਮਲਕੀਤ ਪੈਲੇਸ ਕੋਟਕਪੂਰਾ-ਫ਼ਰੀਦਕੋਟ ਰੋਡ ਸੰਧਵਾਂ ਵਿਖੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਕੋਟਕਪੂਰਾ ਦੇ ਯੂਥ ਵਿੰਗ ਦੇ ਅਹੁਦੇਦਾਰਾਂ ਅਤੇ ਆਗੂਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਅਤੇ ਰੁਝੇਵਿਆਂ ਭਰੇ ਸਮੇਂ ਦੇ ਬਾਵਜੂਦ ਨੌਜਵਾਨਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਪੰਜਾਬ ਦੇ ਨੌਜਵਾਨ ਆਪਣੇ ਭਵਿੱਖ ਨੂੰ ਲੈ ਕੇ ਜਾਗਰੂਕ ਹੋ ਰਹੇ ਹਨ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵਿਚ ਸਰਕਾਰ ਪ੍ਰਤੀ ਨਿਰਾਸ਼ਾ ਹੈ, ਅੱਜ ਨੌਜਵਾਨ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਨਵੀਂ ਦਿਸ਼ਾ ਦੀ ਭਾਲ ਕਰ ਰਹੇ ਹਨ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਵੱਖ-ਵੱਖ ਵਿੰਗਾਂ ਦੀਆਂ ਰੈਲੀਆਂ ਅਤੇ ਇਕੱਠ ਕੀਤੇ ਜਾ ਰਹੇ ਹਨ। ਇਸਤਰੀ ਅਕਾਲੀ ਦਲ, ਐਸ.ਸੀ. ਵਿੰਗ, ਬੀ.ਸੀ. ਵਿੰਗ ਤੋਂ ਬਾਅਦ ਹੁਣ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ 6 ਨਵੰਬਰ ਨੂੰ ਕੋਟਕਪੂਰਾ ਵਿਖੇ ਯੂਥ ਵਿੰਗ ਦੀ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਇਸ ਮੌਕੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਐਡਵੋਕੇਟ ਅਨੂਪ੍ਰਤਾਪ ਸਿੰਘ, ਜਥੇਦਾਰ ਸ਼ੇਰ ਸਿੰਘ ਮੰਡ, ਜਸਪਾਲ ਸਿੰਘ, ਕੁਲਦੀਪ ਸਿੰਘ ਬਰਾੜ, ਰਣਜੀਤ ਸਿੰਘ ਠਾੜਾ ਹਲਕਾ ਪ੍ਰਧਾਨ ਸ਼ਹਿਰੀ, ਅਰਸ਼ ਸਿੰਘ ਚਹਿਲ ਹਲਕਾ ਪ੍ਰਧਾਨ ਦਿਹਾਤੀ, ਬਲਵੀਰ ਸਿੰਘ ਪੀਟਰ, ਦਿਲਪ੍ਰੀਤ ਸਿੰਘ ਮੌੜ ਸਰਕਲ ਪ੍ਰਧਾਨ ਢੀਮਾਂ ਵਾਲੀ, ਹਰਜੀਤ ਸਿੰਘ ਮਚਾਕੀ ਮਲ ਸਿੰਘ ਸਰਕਲ ਪ੍ਰਧਾਨ, ਸਰਬਜੀਤ ਸਿੰਘ ਬੱਬੂ ਸਰਕਲ ਪ੍ਰਧਾਨ ਚਹਿਲ, ਕਵਲਜੀਤ ਸਿੰਘ ਸਰਪੰਚ ਫਿੱਡੇ ਕਲਾਂ, ਕੁਲਵੀਤ ਸਿੰਘ ਸਰਕਲ ਪ੍ਰਧਾਨ ਮੰਡ ਵਾਲਾ, ਜਸ਼ਨ ਦੁੱਗਲ ਸਿੰਘ ਪ੍ਰਧਾਨ ਐਸ.ਓ.ਵਾਈ, ਹੁਸ਼ਿਆਰ ਸਿੰਘ ਸਿੱਧੂ, ਹਰਮਨ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਰਕਲ ਪ੍ਰਧਾਨ ਵਾੜਾ ਦਰਾਕਾ, ਕੌਂਸਲਰ ਆਸ਼ੂ ਕੁਮਾਰ ਗੱਪਾ, ਸਾਬਕਾ ਕੌਂਸਲਰ ਬਲਵੀਰ ਸਿੰਘ ਰਾਓ, ਸਾਬਕਾ ਕੌਸਲਰ ਜੰਗੀਰ ਸਿੰਘ, ਬਲਵੀਰ ਸਿੰਘ ਰੰਧਾਵਾ, ਰਣਜੀਤ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਗੋਰਾ ਸਿੰਘ ਗਿੱਲ, ਮੰਗਲ ਸਿੰਘ ਨੰਬਰਦਾਰ ਸੰਧਵਾਂ, ਕਿ੍ਰਸ਼ਨ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਦਿੳਲ, ਦਲਜੀਤ ਸਿੰਘ ਬਰਾੜ ਗੁਰਵਿੰਦਰ ਸਿੰਘ ਮਾਨ, ਜਗਰੂਪ ਸਿੰਘ, ਲਾਲੀ ਲਾਇਲਪੁਰੀ, ਗੁਰਮੁੱਖ ਸਿੰਘ ਭੁੱਲਰ, ਬਲਦੇਵ ਸਿੰਘ ਬਰਾੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ . ਸੀ . ਐੱਮ . ਸਕੂਲ ਨੇ ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗਜ਼ ਜ਼ਿਲ੍ਹੇ ਵਿਚ 9 ਵਾਂ ਤੇ ਰਾਜ ਪੱਧਰ ’ ਤੇ 25 ਵਾਂ ਰੈ... ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ
Ad Position 24