02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

-ਮਾਮਲਾ : ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਦਾ- ਕਿਸਾਨ ਜਥੇਬੰਦੀਆਂ ਵਲੋਂ ਮਾਰਕਿਟ ਕਮੇਟੀ ਦੇ ਦਫ਼ਤਰ ਦਾ ਘਿਰਾਓ

ਗਿੱਦੜਬਾਹਾ, 2 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਝੋਨੇ ਦੇ ਮੰਡੀਆਂ ਵਿਚ ਖ਼ਰੀਦ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Ad Position 21
No active advertisement
ਕਿਸਾਨ ਜਥੇਬੰਦੀਆਂ ਦੇ ਆਗੂ ਮਾਰਕਿਟ ਕਮੇਟੀ ਦਫ਼ਤਰ ਗਿੱਦੜਬਾਹਾ ਅੱਗੇ ਰੋਸ ਧਰਨਾ ਦਿੰਦੇ ਹੋਏ। ਤਸਵੀਰ: ਸ਼ਿਵਰਾਜ ਸਿੰਘ ਬਰਾੜ 03-11-2026
ਗਿੱਦੜਬਾਹਾ, 2 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਝੋਨੇ ਦੇ ਮੰਡੀਆਂ ਵਿਚ ਖ਼ਰੀਦ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ਵਿਚ ਰੁਲ੍ਹਣ ਨਾ ਦੇਣ ਦੇ ਦਾਅਵਿਆਂ ਦੀ ਫ਼ੂਕ ਨਿਕਲ ਗਈ ਹੈ। ਕਿਸਾਨ ਮੰਡੀਆਂ ’ਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੈਲਰਾਂ ਵਾਲੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਕਿਸਾਨਾਂ ਦੀ ਲੁੱਟ ਕਰ ਰਹੇ ਹਨ ਅਤੇ ਮਨਮਰਜ਼ੀ ਦਾ ਭਾਅ ਲਗਾ ਰਹੇ ਹਨ। ਇਨ੍ਹਾਂ ਦਿਨਾਂ ਵਿਚ ਝੋਨਾ ਮੰਡੀਆਂ ਵਿਚ ਸੁੱਕਾ ਆ ਰਿਹਾ ਹੈ, ਪ੍ਰੰਤੂ ਫ਼ਿਰ ਵੀ ਝੋਨੇ ਵਿਚ ਨਮੀ ਦਾ ਬਹਾਨਾ ਲਗਾ ਕੇ ਸ਼ੈਲਰ ਵਾਲਿਆਂ ਵਲੋਂ ਕਾਟ ਲਗਾ ਕੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਪ੍ਰੰਤੂ ਮਾਰਕਿਟ ਕਮੇਟੀ ਦੇ ਅਧਿਕਾਰੀ ਚੁੱਪ ਬੈਠੇ ਦੇਖ ਰਹੇ ਹਨ। ਜਦੋਂਕਿ ਝੋਨਾ ਸਰਕਾਰੀ ਮਾਪਦੰਡਾਂ ’ਤੇ ਖ਼ਰ੍ਹਾ ਉਤਰ ਰਿਹਾ ਹੈ। ਮੰਡੀਆਂ ਵਿਚ ਕਈ ਦਿਨਾਂ ਤੋਂ ਪਿਆ ਝੋਨਾ ਮੌਸਮ ਵਿਚ ਨਮੀ ਕਾਰਨ ਸਰਕਾਰੀ ਮਾਪਦੰਡਾਂ ਦੇ ਪੂਰਾ ਨਹੀਂ ਉਤਰਦਾ, ਜਿਸ ਕਰਕੇ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਦੀ ਬਜਾਏ 22 ਫ਼ਸਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੇ ਝੋਨੇ ’ਤੇ ਨਮੀ ਦਾ ਬਹਾਨਾ ਬਣਾ ਕੇ ਕਾਟ ਲਗਾਈ ਜਾਂਦੀ ਹੈ ਤਾਂ ਜਥੇਬੰਦੀਆਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਵੇਗਾ। ਇਸ ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਅਨਿਲ ਖੁੰਗਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਅਨਿਲ ਖੁੰਗਰ ਨੇ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਗੁਰਭਗਤ ਸਿੰਘ ਭਲਾਈਆਣਾ ਹਲਕਾ ਪ੍ਰਧਾਨ, ਬਿੱਟੂ ਮੱਲਣ, ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਸੂਬਾ ਆਗੂ ਕੁਲਦੀਪ ਸਿੰਘ ਨੇਤਾ, ਜੋਗਿੰਦਰ ਸਿੰਘ, ਮਿੱਠੂ ਸਿੰਘ, ਪ੍ਰੇਮੀ ਬੁੱਟਰ, ਹਰਪਾਲ ਸਿੰਘ, ਜਗਰਾਜ ਸਿੰਘ, ਰਣਜੀਤ ਸਿੰਘ, ਅੰਗਰੇਜ ਸਿੰਘ, ਜਗਸੀਰ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਅਦਿਆਂ ਦੀ ਨਹੀਂ, ਕੀਤੇ ਕੰਮਾਂ ਦੀ ਸਿਆਸਤ ’ਚ ਵਿਸ਼ਵਾਸ ਰੱਖਦਾ ਹਾਂ- ਅਰਸ਼ ਸੱਚਰ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਉਤਸ਼ਾਹ-ਆਗੂ
Ad Position 24