ਫ਼ੇਬਲ ਪਬਲਿਕ ਸਕੂਲ ਵਿਖੇ ਜਾਦੂ ਦੇ ਸ਼ੋਅ ਰਾਹੀਂ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਦਿੱਤਾ
ਕੋਟਕਪੂਰਾ, 2 ਨਵੰਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਜਗਦੇਵ ਸਿੰਘ ਵਲੋਂ ਇਕ ਦਿਲਚਸਪ ਅਤੇ ਗਿਆਨਵਰਧਕ ਜਾਦੂ ਦਾ ਸ਼ੋਅ ਪੇਸ਼ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਾਦੂ ਪਿੱਛੇ ਛੁਪੇ ਵਿਗਿਆਨਕ ਤੱਥਾਂ ਤੋਂ ਜਾਣੂ ਕਰਵਾਉਣਾ ਅਤੇ ਅੰਧਵਿਸ਼ਵਾਸਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।
ਕੋਟਕਪੂਰਾ, 2 ਨਵੰਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਜਗਦੇਵ ਸਿੰਘ ਵਲੋਂ ਇਕ ਦਿਲਚਸਪ ਅਤੇ ਗਿਆਨਵਰਧਕ ਜਾਦੂ ਦਾ ਸ਼ੋਅ ਪੇਸ਼ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਾਦੂ ਪਿੱਛੇ ਛੁਪੇ ਵਿਗਿਆਨਕ ਤੱਥਾਂ ਤੋਂ ਜਾਣੂ ਕਰਵਾਉਣਾ ਅਤੇ ਅੰਧਵਿਸ਼ਵਾਸਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਜਾਦੂਗਰ ਨੇ ਆਪਣੇ ਦਿਲਚਸਪ ਕਰਤੱਬਾਂ ਰਾਹੀਂ ਪਾਣੀ ਦੀ ਸੰਭਾਲ, ਨਸ਼ਿਆਂ ਤੋਂ ਬਚਾਅ, ਬੇਟੀ ਬਚਾਓ-ਬੇਟੀ ਪੜ੍ਹਾਓ ਅਤੇ ਚੰਗੀ ਸੰਗਤ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਜਾਦੂ ਕੋਈ ਚਮਤਕਾਰ ਨਹੀਂ, ਸਗੋਂ ਇਸ ਪਿੱਛੇ ਵਿਗਿਆਨਕ ਤੱਥ ਅਤੇ ਤਕਨੀਕਾਂ ਹੁੰਦੀਆਂ ਹਨ। ਸਕੂਲ ਦੇ ਚੇਅਰਮੈਨ ਹਰਜਿੰਦਰ ਸਿੰਘ ਧਾਲੀਵਾਲ ਅਤੇ ਪ੍ਰਿੰਸੀਪਲ ਸ਼ਵਿੰਦਰ ਸੇਠੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਵਿਗਿਆਨਕ ਸੋਚ ਅਪਣਾਉਣ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਕਿਸੇ ਵੀ ਹਾਲਤ ਵਿਚ ਨਸ਼ਿਆਂ ਦਾ ਸੇਵਨ ਨਾ ਕਰਨ ਦਾ ਪ੍ਰਣ ਲਿਆ।