02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਕਾਲੀ ਦਲ ਨੂੰ ਮੁੜ ਸੱਤਾ ’ਚ ਲਿਆਉਣਾ ਜ਼ਰੂਰੀ: ਗੁਲਜ਼ਾਰ ਸਿੰਘ ਰਣੀਕੇ

ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 03-11-2026
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਵਲੋਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਸ.ਸੀ. ਵਰਗ ਦੀਆਂ ਮੰਗਾਂ, ਮੁਸ਼ਕਿਲਾਂ ਅਤੇ ਸਮੱਸਿਆਵਾਂ ਜਾਣਨ ਲਈ ਪੰਜਾਬ ਭਰ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਐਸ.ਸੀ. ਵਿੰਗ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ। ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਪਾਰਟੀ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਐਸ.ਸੀ. ਵਰਗ ਨਾਲ ਸਬੰਧਿਤ ਲੋਕਾਂ ਦੀਆਂ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀਆਂ ਨੀਤੀਆਂ ਬਣਾਉਣ ਸਮੇਂ ਲੋਕਾਂ ਦੇ ਸੁਝਾਅ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਜ਼ਰੂਰੀ ਹੈ, ਤਾਂ ਜੋ ਲੋਕਾਂ ਦੀਆਂ ਉਮੀਦਾਂ ਅਨੁਸਾਰ ਯੋਜਨਾਵਾਂ ਤਿਆਰ ਕੀਤੀਆਂ ਜਾ ਸਕਣ। ਐਸ.ਸੀ. ਵਰਗ ਨੂੰ ਸਿੱਖਿਆ, ਰੁਜ਼ਗਾਰ, ਸਮਾਜਿਕ ਸੁਰੱਖਿਆ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਸਬੰਧਿਤ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਜੂਦਾ ਸਿਆਸੀ ਹਾਲਾਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੇ ਰਾਜ ਨੂੰ ਵੀ ਦੇਖ ਚੁੱਕੇ ਹਨ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਵੱਖ-ਵੱਖ ਵਰਗਾਂ ਦੇ ਲੋਕ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰੇਸ਼ਾਨ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਰਹੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸੂਬੇ ਦੇ ਵੱਖ-ਵੱਖ ਵਰਗਾਂ ਲਈ ਕਈ ਸਹੂਲਤਾਂ ਅਤੇ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣਾ ਜ਼ਰੂਰੀ ਹੈ। ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਗੁਲਜ਼ਾਰ ਸਿੰਘ ਰਣੀਕੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਐਸ.ਸੀ. ਵਰਗ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਜਾਣਨ ਲਈ ਕੀਤੇ ਜਾ ਰਹੇ ਯਤਨ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਪੱਧਰ ’ਤੇ ਉਠਾਉਣਾ ਚਾਹੀਦਾ ਹੈ। ਮੀਟਿੰਗ ਦੌਰਾਨ ਰੋਜ਼ੀ ਬਰਕੰਦੀ ਅਤੇ ਹੋਰ ਪਾਰਟੀ ਆਗੂਆਂ ਵਲੋਂ ਗੁਲਜ਼ਾਰ ਸਿੰਘ ਰਣੀਕੇ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਚੜੇਵਾਨ, ਵਰਕਿੰਗ ਕਮੇਟੀ ਮੈਂਬਰ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ, ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ
Ad Position 24