04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਲੋਟ ਵਿਖੇ 9 ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ

ਮਲੋਟ , 3 ਨਵੰਬਰ ( ਪਾਟਿਲ )- ਵਿਸ਼ਵਕਰਮਾ ਫੈਡਰੇਸ਼ਨ ਮਲੋਟ ( ਰਜਿ .) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ 9 ਨਵੰਬਰ ਨੂੰ ਵਿਸ਼ਵਕਰਮਾ ਭਵਨ ਆਦਰਸ਼ ਨਗਰ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 04-11-2026
ਮਲੋਟ , 3 ਨਵੰਬਰ ( ਪਾਟਿਲ )- ਵਿਸ਼ਵਕਰਮਾ ਫੈਡਰੇਸ਼ਨ ਮਲੋਟ ( ਰਜਿ .) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ 9 ਨਵੰਬਰ ਨੂੰ ਵਿਸ਼ਵਕਰਮਾ ਭਵਨ ਆਦਰਸ਼ ਨਗਰ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਲੰਬੀ ਨੇ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 7 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਹੋਵੇਗੀ , ਜਦਕਿ 9 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ । ਉਪਰੰਤ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਦੇ ਪ੍ਰਸਿੱਧ ਢਾਡੀ ਜਥੇਦਾਰ ਗੁਰਮੀਤ ਸਿੰਘ ਸ਼ੇਰਪੁਰੀ ਵਲੋਂ ਬਾਬਾ ਵਿਸ਼ਵਕਰਮਾ ਦੇ ਜੀਵਨ ਤੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ । ਗੁਰਦੀਪ ਸਿੰਘ ਲੰਬੀ ਨੇ ਸਮੂਹ ਸ਼ਹਿਰ ਵਾਸੀਆਂ , ਸੰਗਤਾਂ , ਧਾਰਮਿਕ ਸੰਸਥਾਵਾਂ ਤੇ ਰਾਜਨੀਤਿਕ ਨੁਮਾਇੰਦਿਆਂ ਨੂੰ ਸਮਾਗਮ ਵਿਚ ਸਮੇਂ ਸਿਰ ਪਹੁੰਚ ਕੇ ਬਾਬਾ ਵਿਸ਼ਵਕਰਮਾ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਇਹ ਸਮਾਗਮ ਵਿਸ਼ਵਕਰਮਾ ਫੈਡਰੇਸ਼ਨ ਮਲੋਟ , ਗੁਰਦੁਆਰਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਮਲੋਟ , ਵਿਸ਼ਵਕਰਮਾ ਸੇਵਾ ਦਲ ਅਤੇ ਇਸਤਰੀ ਸਤਿਸੰਗ ਸਭਾ ਮਲੋਟ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਗੈਵੀ ਗੋਇਲ। ਨਸ਼ਿਆਂ ਦੀ ਰੋਕਥਾਮ ਲਈ ਸਾ... ਅਗਲੀ ਖ਼ਬਰ ਮਨਵਾਲ ਸਕੂਲ ਵਿਖੇ ਐਨ. ਐਸ. ਐਸ. ਕੈਂਪ ਲਗਾਇਆ
Ad Position 24