ਜੇਤੂ ਵਿਦਿਆਰਥੀ ਪ੍ਰਬੰਧਕਾਂ ਪਾਸੋਂ ਇਨਾਮ ਲੈਂਦੇ ਹੋਏ।
ਆਦਰਸ਼ ਸਕੂਲ ਦੇ ਵਿਦਿਆਰਥੀ ਕਵਿਤਾ ਤੇ ਸਾਹਿਤ ਸਿਰਜਣ ਮੁਕਾਬਲਿਆਂ ’ਚ ਅੱਵਲ ਰਹੇ
ਗਿੱਦੜਬਾਹਾ, 3 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਨੇ ਕਵਿਤਾ ਤੇ ਸਾਹਿਤ ਸਿਰਜਣ ਮੁਕਾਬਲਿਆਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.
ਗਿੱਦੜਬਾਹਾ, 3 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਨੇ ਕਵਿਤਾ ਤੇ ਸਾਹਿਤ ਸਿਰਜਣ ਮੁਕਾਬਲਿਆਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਵਿਤਾ ਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ ਸਨ, ਜਿਨ੍ਹਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਅਰਥੀਆਂ ਦੇ ਕਵਿਤਾ ਗਾਇਨ ਵਿਚ ਰਿਸ਼ਵਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਕਹਾਣੀ ਲਿਖਣ ਮੁਕਾਬਲਿਆਂ ਵਿਚ ਖ਼ੁਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਕਮਲਪ੍ਰੀਤ ਕੌਰ, ਗੁਰਮੀਤ ਸਿੰਘ ਤੇ ਰਾਜਦੀਪ ਕੌਰ ਨੇ ਕਰਵਾਈ। ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ ਵਿਚ ਯੋਗ ਬਣਾਉਣ ਲਈ ਮਿਹਨਤ ਨਾਲ ਤਿਆਰ ਕੀਤਾ ਜਾਂਦਾ ਹੈ ਤਾਂ ਕਿ ਉਨ੍ਹਾਂ ਦੇ ਵਿਦਿਆਰਥੀ ਅੱਗੇ ਜਾ ਕੇ ਇਕ ਵਧੀਆ ਇਨਸਾਨ ਬਣ ਕੇ ਆਪਣੇ ਮਾਤਾ-ਪਿਤਾ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ। ਇਸ ਮੌਕੇ ਸਕੂਲ ਵਲੋਂ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।