04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਈ ਭਾਗੋ ਕਾਲਜ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਨਾਓ ਯੂਅਰ ਵੋਟ’ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)- ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਐਂਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਨਾਓ ਯੂਅਰ ਵੋਟ’ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਮਹਿਮਾਨਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 04-11-2026
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)- ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਐਂਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਨਾਓ ਯੂਅਰ ਵੋਟ’ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਤੇ ਕਾਲਜ ਦੇ ਸਟਾਫ਼ ਵਲੋਂ ਵੋਟਰ ਸਹੁੰ ਚੁੱਕੀ ਗਈ। ਇਸ ਮੌਕੇ ਲੋਕਤੰਤਰ ਦੀ ਮਜ਼ਬੂਤੀ, ਵੋਟ ਦੇ ਅਧਿਕਾਰ ਦੀ ਵਰਤੋਂ ਅਤੇ ਸੰਵਿਧਾਨ ਪ੍ਰਤੀ ਸਨਮਾਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਨੇ ਨੌਜਵਾਨਾਂ ਨੂੰ ਮੇਰਾ ਯੁਵਾ ਭਾਰਤ ਵਲੋਂ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਯੂਥ ਆਈਕਨ ਸ਼ਸ਼ੀ ਕੇਸ਼ ਨੇ ਪੀ.ਪੀ.ਟੀ. ਰਾਹੀਂ ਵਿਸ਼ੇਸ਼ ਪੇਸ਼ਕਾਰੀ ਦਿੰਦਿਆਂ ਵੋਟ ਦੇ ਅਧਿਕਾਰ, ਇਸ ਦੀ ਮਹੱਤਤਾ ਅਤੇ ਲੋਕਤੰਤਰੀ ਪ੍ਰਣਾਲੀ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਨੌਜਵਾਨਾਂ ਨਾਲ ਕੀਤੇ ਗਏ ਸੰਵਾਦ ਦੌਰਾਨ ਇਹ ਗੱਲ ਉਭਾਰੀ ਗਈ ਕਿ ਵੋਟ ਸਿਰਫ਼ ਨਾਗਰਿਕ ਦਾ ਅਧਿਕਾਰ ਹੀ ਨਹੀਂ, ਸਗੋਂ ਇਕ ਅਹਿਮ ਜ਼ਿੰਮੇਵਾਰੀ ਵੀ ਹੈ। ਹਰ ਯੋਗ ਨਾਗਰਿਕ ਨੂੰ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਿੰਸੀਪਲ ਸਨੇਹਾ ਰੰਗਾ, ਡਾ. ਬ੍ਰਿਜ ਗੋਪਾਲ, ਅਮਿਤ ਚਾਬੜਾ, ਸੋਸ਼ਲ ਮੀਡੀਆ ਇਨਫਲੂਐਂਸਰ ਪ੍ਰੋ. ਭੋਲਾ ਯਮਲਾ, ਯੂਥ ਆਈਕਨ ਸ਼ਸ਼ੀ ਕੇਸ਼, ਦਫ਼ਤਰ ਸਹਾਇਕ ਰਾਜਵਿੰਦਰ ਸਿੰਘ ਅਤੇ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਯੂਥ ਵਲੰਟੀਅਰ ਦਵਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਪਹੁੰਚੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿਚ ਨੌਜਵਾਨਾਂ ਨੂੰ ਆਪਣੀ ਵੋਟ ਦੀ ਤਾਕਤ ਪਛਾਣਨ, ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਅਤੇ ਦੇਸ਼ ਦੇ ਵਿਕਾਸ ਵਿਚ ਜ਼ਿੰਮੇਵਾਰ ਨਾਗਰਿਕ ਵਜੋਂ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੈਮੀਨਾਰ ਦੌਰਾਨ ਮੌਜੂਦ ਅਧਿਕਾਰੀ ਅਤੇ ਮਹਿਲਾ ਮਿੱਤਰ ਟੀਮ। ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ’ਤੇ ਸੈਮੀਨਾਰ ਕਰਵਾਇ... ਅਗਲੀ ਖ਼ਬਰ ਜੇਤੂ ਵਿਦਿਆਰਥੀ ਪ੍ਰਬੰਧਕਾਂ ਪਾਸੋਂ ਇਨਾਮ ਲੈਂਦੇ ਹੋਏ। ਆਦਰਸ਼ ਸਕੂਲ ਦੇ ਵਿਦਿਆਰਥੀ ਕਵਿਤਾ ਤੇ ਸਾਹਿਤ ਸਿਰਜਣ ਮੁਕਾਬਲਿਆਂ...
Ad Position 24