04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੇਟ ਰੈਲੀ ਕਰਦੇ ਹੋਏ ਮਨਿਸਟਰੀਅਲ ਕਾਮੇ। ਮਨਿਸਟਰੀਅਲ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਅੱਜ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਫ਼ੂਕੇ ਜਾਣਗੇ ਪੁਤਲੇ

ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਇਕ ਵਾਰ ਫ਼ਿਰ ਸੰਘਰਸ਼ ਉਲੀਕ ਦਿੱਤਾ ਗਿਆ ਹੈ, ਜਿਸ ਦੇ ਚਲਦਿਆਂ ਅੱਜ ਡੀ. ਸੀ.

Ad Position 21
No active advertisement
ਅਜੀਤ ਡੈਸਕ 04-11-2026
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਇਕ ਵਾਰ ਫ਼ਿਰ ਸੰਘਰਸ਼ ਉਲੀਕ ਦਿੱਤਾ ਗਿਆ ਹੈ, ਜਿਸ ਦੇ ਚਲਦਿਆਂ ਅੱਜ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨੇ 4 ਸਾਲ ਪਹਿਲਾਂ ਦੀਵਾਲੀ ਮੌਕੇ ਕਰਮਚਾਰੀਆਂ ਨੂੰ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਐਲਾਨ ਕੀਤਾ ਸੀ, ਪ੍ਰੰਤੂ ਅਜੇ ਤੱਕ ਇਸ ਐਲਾਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ, ਪ੍ਰੰਤੂ ਇਸ ਐਲਾਨ ਉਪਰੰਤ ਦੇਸ਼ ਭਰ ਵਿਚ ਵੱਡੇ-ਵੱਡੇ ਫਲੈਕਸ ਬੋਰਡਾਂ ਨਾਲ ਪ੍ਰਚਾਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ ਇਸ ਸਰਕਾਰ ਵਲੋਂ ਕਰਮਚਾਰੀਆਂ ਨੂੰ ਨਾ ਹੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤ ਾਂ ਜਾਰੀ ਕੀਤੀਆਂ ਗਈਆਂ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕੋਈ ਕਾਰਵਾਈ ਆਰੰਭੀ ਗਈ। ਇਸ ਲਈ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਇਸ ਝੂਠਾਂ ਨਾਲ ਭਰੀ ਸਰਕਾਰ ਤੋਂ ਭਲੀਭਾਂਤ ਜਾਣੂ ਹੋ ਗਿਆ ਹੈ, ਇਸ ਲਈ ਮੁਲਾਜ਼ਮ ਸੰਘਰਸ਼ਾਂ ਦੇ ਰਾਹ ਤੁਰ ਪਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮਿਆਂ ਵਿਚ ਜਥੇਬੰਦੀ ਵਲੋਂ ਵੱਡੇ ਸੰਘਰਸ਼ ਉਲੀਕੇ ਜਾਣਗੇ, ਜਿਸ ਦੀ ਲੜੀ ਤਹਿਤ 4 ਨਵੰਬਰ ਨੂੰ ਮੁੱਖ ਮੰਤਰੀ, ਵਿੱਤ ਮੰਤਰੀ ਤੇ ਮੁੱਖ ਸਕੱਤਰ ਦਾ ਪੁਤਲਾ ਫ਼ੂਕਿਆ ਜਾਵੇਗਾ। ਇਸ ਤੋਂ ਇਲਾਵਾ 5-6 ਨਵੰਬਰ ਨੂੰ ਮੁਕੰਮਲ ਕੰਮ ਠੱਪ ਰੱਖ ਕੇ ਵਿਰੋਧ ਦਰਜ ਕੀਤਾ ਜਾਵੇਗਾ ਅਤੇ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜੈਤੋ ਦੇ ਐਸ.ਸੀ. ਵਿੰਗ (ਸ਼ਹਿਰੀ) ਦੀ ਸੂਚੀ ਜਾਰੀ ਅਗਲੀ ਖ਼ਬਰ ਸੈਮੀਨਾਰ ਦੌਰਾਨ ਮੌਜੂਦ ਅਧਿਕਾਰੀ ਅਤੇ ਮਹਿਲਾ ਮਿੱਤਰ ਟੀਮ। ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ’ਤੇ ਸੈਮੀਨਾਰ ਕਰਵਾਇ...
Ad Position 24