04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਝਾੜੂ ਨੂੰ ਤੀਲਾ-ਤੀਲਾ ਹੁੰਦਿਆਂ ਦੇਰ ਨਹੀਂ ਲੱਗੇਗੀ- ਕੋਟਸੁਖੀਆ, ਨੰਗਲ

ਪੰਜਗਰਾਈਂ ਕਲਾਂ, 3 ਨਵੰਬਰ (ਸੁਖਮੰਦਰ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਹਲਕਿਆਂ ਤੋਂ ਐਲਾਨੇ ਗਏ ਉਮੀਦਵਾਰਾਂ ਦੀ ਸੂਚੀ ਨੇ ਆਮ ਆਦਮੀ ਪਾਰਟੀ ਵਿਚਲੀ ਫੁੱਟ ਨੂੰ ਸਾਹਮਣੇ ਲੈ ਆਂਦਾ ਹੈ। ਜਿਸ ਦੇ ਚਲਦਿਆਂ ਪਾਰਟੀ ਲਈ ਵਫ਼ਾਦਾਰੀ ਨਿਭਾਉਣ ਵਾਲੇ ਵੱਖ-ਵੱਖ ਵਿਧਾਇਕਾਂ ਨੂੰ ਪਾਰਟੀ ਦੀ ਟਿਕਟ ਨਾ ਮਿਲਣ ’ਤੇ ਉਨ੍ਹਾਂ ਵਲੋਂ ਪਾਰਟੀ ਨੂੰ ਅਲਵਿਦਾ ਕਹਿਣਾ ਇਸ ਗੱਲ ਦਾ ਸੰਕੇਤ ਹੈ ਕਿ ਆਉਣ ਵਾਲੇ ਦਿਨਾਂ ’ਚ ਪਾਰਟੀ ਅੰਦਰ ਹੋਰ ਵੀ ਬਗਾਵਤੀ ਸੁਰਾਂ ਉਭਰਨਗੀਆਂ ।

Ad Position 21
No active advertisement
ਸੁਖਵਿੰਦਰ ਸਿੰਘ ਕੋਟ ਸੁਖੀਆ ਤੇ ਪ੍ਰਤਾਪ ਸਿੰਘ ਨੰਗਲ 04-11-2026
ਪੰਜਗਰਾਈਂ ਕਲਾਂ, 3 ਨਵੰਬਰ (ਸੁਖਮੰਦਰ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਹਲਕਿਆਂ ਤੋਂ ਐਲਾਨੇ ਗਏ ਉਮੀਦਵਾਰਾਂ ਦੀ ਸੂਚੀ ਨੇ ਆਮ ਆਦਮੀ ਪਾਰਟੀ ਵਿਚਲੀ ਫੁੱਟ ਨੂੰ ਸਾਹਮਣੇ ਲੈ ਆਂਦਾ ਹੈ। ਜਿਸ ਦੇ ਚਲਦਿਆਂ ਪਾਰਟੀ ਲਈ ਵਫ਼ਾਦਾਰੀ ਨਿਭਾਉਣ ਵਾਲੇ ਵੱਖ-ਵੱਖ ਵਿਧਾਇਕਾਂ ਨੂੰ ਪਾਰਟੀ ਦੀ ਟਿਕਟ ਨਾ ਮਿਲਣ ’ਤੇ ਉਨ੍ਹਾਂ ਵਲੋਂ ਪਾਰਟੀ ਨੂੰ ਅਲਵਿਦਾ ਕਹਿਣਾ ਇਸ ਗੱਲ ਦਾ ਸੰਕੇਤ ਹੈ ਕਿ ਆਉਣ ਵਾਲੇ ਦਿਨਾਂ ’ਚ ਪਾਰਟੀ ਅੰਦਰ ਹੋਰ ਵੀ ਬਗਾਵਤੀ ਸੁਰਾਂ ਉਭਰਨਗੀਆਂ । ਜਿਸ ਕਰਕੇ ਆਮ ਆਦਮੀ ਪਾਰਟੀ ਦੇ ਝਾੜੂ ਨੂੰ ਹੁਣ ਤੀਲਾ-ਤੀਲਾ ਹੁੰਦਿਆਂ ਦੇਰ ਨਹੀਂ ਲੱਗੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਅਤੇ ਪੀ.ਏ.ਸੀ. ਮੈਂਬਰ ਪ੍ਰਤਾਪ ਸਿੰਘ ਨੰਗਲ ਨੇ ਵਿਧਾਨ ਸਭਾ ਹਲਕਾ ਜੈਤੋ ਅੰਦਰ ਗੁਲਜ਼ਾਰ ਸਿੰਘ ਰਣੀਕੇ ਦੀ ਆਮਦ ਮੌਕੇ ਕੀਤੀ ਜਾਣ ਵਾਲੀ ਰੈਲੀ ਸਬੰਧੀ ਹਲਕੇ ਦੇ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਕੀਤਾ । ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰਾਂ ਦੀ ਪਾਰਟੀ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਹੀ ਪਾਰਟੀ ਅੰਦਰ ਹੋ ਰਹੀਆਂ ਬੇਨਿਯਮੀਆਂ ਨੂੰ ਜੱਗ ਜ਼ਾਹਿਰ ਕਰ ਰਹੇ ਹਨ। ਇਸ ਮੌਕੇ ਪੀ.ਏ.ਸੀ. ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ, ਲਛਮਣ ਸਿੰਘ ਯੋਧਾ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਡਾ. ਕਰਮ ਸਿੰਘ ਢਿੱਲਵਾਂ, ਕੁਲਵੰਤ ਸਿੰਘ ਬੁੱਟਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਕਰਮਚਾਰੀ ਮੁੰਡੀਆਂ ਕਲਾਂ ਵਿਖੇ ਮਨਾਉਣਗੇ ਕਾਲੀ ਦੀਵਾਲੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜੈਤੋ ਦੇ ਐਸ.ਸੀ. ਵਿੰਗ (ਸ਼ਹਿਰੀ) ਦੀ ਸੂਚੀ ਜਾਰੀ
Ad Position 24