ਨਰੇਸ਼ ਜਿੰਦਲ ਅਗਰਵਾਲ ਵੈੱਲਫ਼ੇਅਰ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਨਿਯੁਕਤ
ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਅਗਰਵਾਲ ਵੈਲਫ਼ੇਅਰ ਬੋਰਡ ਫ਼ਰੀਦਕੋਟ ਦੇ ਨਵ-ਨਿਯੁਕਤ ਚੇਅਰਮੈਨ ਨਰੇਸ਼ ਜਿੰਦਲ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਨਰੇਸ਼ ਜਿੰਦਲ ਨੂੰ ਨਿਯੁਕਤੀ ਪੱਤਰ ਸੌਂਪਿਆ।
ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਅਗਰਵਾਲ ਵੈਲਫ਼ੇਅਰ ਬੋਰਡ ਫ਼ਰੀਦਕੋਟ ਦੇ ਨਵ-ਨਿਯੁਕਤ ਚੇਅਰਮੈਨ ਨਰੇਸ਼ ਜਿੰਦਲ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਨਰੇਸ਼ ਜਿੰਦਲ ਨੂੰ ਨਿਯੁਕਤੀ ਪੱਤਰ ਸੌਂਪਿਆ। ਨਰੇਸ਼ ਜਿੰਦਲ ਨੇ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਅਤੇ ਪਾਰਟੀ ਹਾਈਕਮਾਂਡ ਅਤੇ ਵਿਧਾਇਕ ਅਮੋਲਕ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹ ਅਗਰਵਾਲ ਸਮਾਜ ਦੀ ਭਲਾਈ ਅਤੇ ਲੋਕਾਂ ਦੀ ਸੇਵਾ ਲਈ ਯਤਨਸ਼ੀਲ ਰਹਿਣਗੇ। ਇਸ ਨਿਯੁਕਤੀ ’ਤੇ ਵਿਧਾਇਕ ਅਮੋਲਕ ਸਿੰਘ ਨੇ ਨਰੇਸ਼ ਜਿੰਦਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।