ਡਰੀਮਲੈਂਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਫ਼ੇਰਾ ਲਗਾਇਆ
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੇ ਬੌਧਿਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਨਵਪ੍ਰੀਤ ਸ਼ਰਮਾ ਦੀ ਅਗਵਾਈ ਹੇਠ ਕਪੂਰਥਲਾ ਵਿਖੇ ਸਥਿਤ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਫ਼ੇਰਾ ਲਗਾਇਆ ਗਿਆ। ਇਸ ਫ਼ੇਰੇ ਵਿਚ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੇ ਬੌਧਿਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਨਵਪ੍ਰੀਤ ਸ਼ਰਮਾ ਦੀ ਅਗਵਾਈ ਹੇਠ ਕਪੂਰਥਲਾ ਵਿਖੇ ਸਥਿਤ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਫ਼ੇਰਾ ਲਗਾਇਆ ਗਿਆ। ਇਸ ਫ਼ੇਰੇ ਵਿਚ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਮਾਡਲਾਂ, ਮਸ਼ੀਨਾਂ, ਪ੍ਰਯੋਗਾਂ ਅਤੇ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਾਇੰਸ ਸਿਟੀ ਵਿਚ ਥ੍ਰੀ-ਡੀ ਸ਼ੋਅ, ਸਪੇਸ ਗੈਲਰੀ, ਡਾਇਨਾਸੌਰ ਗੈਲਰੀ, ਮਨੁੱਖੀ ਸਰੀਰ ਨਾਲ ਸੰਬੰਧਿਤ ਮਾਡਲਾਂ ਅਤੇ ਹੋਰ ਵਿਗਿਆਨਕ ਪ੍ਰਦਰਸ਼ਨੀਆਂ ਦੇਖੀਆਂ। ਉਨ੍ਹਾਂ ਨੂੰ ਪੁਲਾੜ, ਗ੍ਰਹਿਆਂ, ਤਾਰਿਆਂ ਸੂਰਜ ਅਤੇ ਚੰਦਰਮਾ ਬਾਰੇ ਮਹੱਤਵ ਪੂਰਨ ਜਾਣਕਾਰੀ ਮਿਲੀ। ਉਨ੍ਹਾਂ ਵਾਤਾਵਾਰਨ ਦੀ ਸੰਭਾਲ, ਕੁਦਰਤੀ ਸਰੋਤਾਂ ਦੀ ਮਹੱਤਤਾ, ਊਰਜਾ ਦੀ ਬੱਚਤ ਅਤੇ ਨਵੀਆਂ ਕਾਢਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਅਧਿਆਪਕਾਂ ਨੇ ਹਰ ਪ੍ਰਦਰਸ਼ਨੀ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਸਮਝਾਇਆ। ਕਿਤਾਬਾਂ ਵਿਚ ਪੜ੍ਹੀਆਂ ਗੱਲਾਂ ਨੂੰ ਅੱਖੀਂ ਦੇਖਣ ਅਤੇ ਸਮਝਣ ਦਾ ਉਨ੍ਹਾਂ ਨੂੰ ਸੁਨਹਿਰੀ ਮੌਕਾ ਮਿਲਿਆ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਕਿਹਾ ਕਿ ਵਿੱਦਿਅਕ ਫ਼ੇਰਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ।