04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰੂ ਨਾਨਕ ਵੈੱਲਫ਼ੇਅਰ ਸੇਵਾ ਸੁਸਾਇਟੀ ਵਲੋਂ ਮੁਕਾਬਲੇ 15 ਨੂੰ

ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)- ਸਥਾਨਕ ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਰੰਗ ਭਰੋ, ਦਸਤਾਰ ਸਜਾਉਣ ਅਤੇ ਲਿਖਤੀ ਇਮਤਿਹਾਨ ਦੇ ਮੁਕਾਬਲੇ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ 15 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2:30 ਵਜੇ ਕਰਵਾਏ ਜਾ ਰਹੇ ਹਨ। ਸੰਸਥਾ ਦੇ ਪ੍ਰਮੁੱਖ ਆਗੂ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕਿ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-11-2026
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)- ਸਥਾਨਕ ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਰੰਗ ਭਰੋ, ਦਸਤਾਰ ਸਜਾਉਣ ਅਤੇ ਲਿਖਤੀ ਇਮਤਿਹਾਨ ਦੇ ਮੁਕਾਬਲੇ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ 15 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2:30 ਵਜੇ ਕਰਵਾਏ ਜਾ ਰਹੇ ਹਨ। ਸੰਸਥਾ ਦੇ ਪ੍ਰਮੁੱਖ ਆਗੂ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕਿ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਹੈ। ਜਿਸ ਵਿਚ ਪਹਿਲੀ ਤੋਂ ਚੌਥੀ ਜਮਾਤ ਤੱਕ ਸੁੰਦਰ ਲਿਖਾਈ ਅਤੇ ਰੰਗ ਭਰੋ ਮੁਕਾਬਲਾ ਹੋਵੇਗਾ। ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਰੰਗ ਭਰੋ ਅਤੇ ਦਸਤਾਰ ਸਜਾਉਣ ਦਾ ਮੁਕਾਬਲਾ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਦਸਤਾਰ ਸਜਾਉਣ ਅਤੇ ਲਿਖਤੀ ਇਮਤਿਹਾਨ ਮੁਕਾਬਲਾ ਹੋਵੇਗਾ। ਲਿਖਤੀ ਇਮਤਿਹਾਨ ਐਸ.ਜੀ.ਪੀ.ਸੀ ਦੀ ਕਿਤਾਬ ‘ਭਗਤ ਰਵਿਦਾਸ ਜੀਵਨ ਦਰਸ਼ਨ’ ਵਿਚੋਂ ਹੋਵੇਗਾ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਭਗਤ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਿਤ ਸਵਾਲ ਵੀ ਪੁੱਛੇ ਜਾਣਗੇ ਅਤੇ ਸਹੀ ਉੱਤਰ ਦੇਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਪ੍ਰਤੀਯੋਗੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਵਲੋਂ ਇਕ ਰੋਜ਼ਾ ਪਿਕਨਿਕ ਪਾਰਟੀ ਕਰਵਾਈ ਅਗਲੀ ਖ਼ਬਰ ਮਾਤਾ ਰਣਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ
Ad Position 24