03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 14 ਨੂੰ-ਐਸ.ਸੀ. ਬੀ.ਸੀ. ਯੂਨੀਅਨ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)- ਗਜ਼ਟਿਡ ਐਂਡ ਨਾਨ ਗਜ਼ਟਿਡ ਐਸ. ਸੀ.

Ad Position 21
No active advertisement
ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)- ਗਜ਼ਟਿਡ ਐਂਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਸੀ. ਬੀ.ਸੀ.ਸਮਾਜ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ । ਇਸ ਸੰਬੰਧ ’ਚ ਪਹਿਲੀ ਨਵੰਬਰ ਨੂੰ ਮਿਉਂਸਪਲ ਪਾਰਕ ਕੋਟਕਪੂਰਾ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਕ੍ਰਿਸ਼ਨ ਲਾਲ ਚੇਅਰਮੈਨ ਇਕਾਈ ਫ਼ਰੀਦਕੋਟ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰੁਮੇਸ਼ ਕੁਮਾਰ ਗੈਂਟਾ ਆਈ.ਏ.ਐਸ. ਵਲੋਂ ਤਿਆਰ ਕੀਤੀ 257 ਸਫ਼ਿਆਂ ਦੀ ਰਿਪੋਰਟ ਜੋ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਸਮਾਜ ਦੇ ਭਖਦੇ ਮਸਲਿਆਂ ਨੂੰ ਹੱਲ ਕਰਨ ਲਈ ਤਿਆਰ ਕੀਤੀ ਗਈ ਹੈ, ਨੂੰ ਤੁਰੰਤ ਜਨਤਕ ਕੀਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 18% ਡੀ.ਏ. ਲਾਗੂ ਕੀਤਾ ਜਾਵੇ, 85ਵੀਂ ਸੰਵਿਧਾਨਕ ਸੋਧ ਜੂਨ 1995 ਤੋਂ ਲਾਗੂ ਕੀਤੀ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿਚ ਸਾਰੇ ਲਾਭਾਂ ਸਮੇਤ ਮਰਜ਼ ਕੀਤਾ ਜਾਵੇ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਪਰੋਕਤ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ, ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ 14 ਨਵੰਬਰ 2026 ਦਿਨ ਸ਼ਨੀਵਾਰ ਨੂੰ ਜਲੰਧਰ ਵਿਖੇ ਵਿਸ਼ਾਲ ਰੋਸ ਰੈਲੀ ਉਪਰੰਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਮਨੋਹਰ ਲਾਲ, ਸੰਦੀਪ ਸਿੰਘ ਲੈਕਚਰਾਰ ਜਨਰਲ ਸਕੱਤਰ, ਨੰਦ ਲਾਲ ਪ੍ਰਿੰਸੀਪਲ, ਬਾਜ ਸਿੰਘ ਪ੍ਰਿੰਸੀਪਲ, ਪ੍ਰਿੰ. ਦਰਸ਼ਨ ਸਿੰਘ, ਪ੍ਰਿੰ. ਜੁਗਰਾਜ ਸਿੰਘ, ਲੈਕ. ਜਲੌਰ ਸਿੰਘ, ਲੈਕ. ਹਰਜਿੰਦਰ ਸਿੰਘ, ਲੈਕ. ਜਗਰੂਪ ਸਿੰਘ, ਲੈਕ. ਸੁਖਦਰਸ਼ਨ ਸਿੰਘ, ਹਰਭਜਨ ਸਿੰਘ ਜੈਤੋ, ਰਵੀ ਕੁਮਾਰ ਜੈਤੋ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਗਰ ਸਮਾਜ ਦਿਵਸ ਮੌਕੇ ਹੋਣਹਾਰ ਵਿਦਿਆਰਥੀਆਂ ਤੇ ਸਰਕਾਰੀ ਸੇਵਾਵਾਂ ਲਈ ਚੁਣੇ ਨੌਜਵਾਨਾਂ ਦਾ ਸਨਮਾਨ ਅਗਲੀ ਖ਼ਬਰ ਜ਼ਿਲੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਲਿਫ਼ਟਿੰਗ ਤੇ ਅਦਾਇਗੀ ਲਗਾਤਾਰ ਜਾਰੀ
Ad Position 24