04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਢਿੱਲਵਾਂ ਕਲਾਂ ਤੋਂ 7.54 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਪੰਜਗਰਾਈਂ ਕਲਾਂ , 4 ਨਵੰਬਰ ( ਸੁਖਮੰਦਰ ਸਿੰਘ ਬਰਾੜ )- ਥਾਣਾ ਸਦਰ ਦੀ ਪੁਲਿਸ ਵਲੋਂ ਪਿੰਡ ਢਿੱਲਵਾਂ ਕਲਾਂ ਤੋਂ 1 ਨੌਜਵਾਨ ਨੂੰ 07. 54 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ ।

Ad Position 21
No active advertisement
ਅਜੀਤ ਡੈਸਕ 05-11-2026
ਪੰਜਗਰਾਈਂ ਕਲਾਂ , 4 ਨਵੰਬਰ ( ਸੁਖਮੰਦਰ ਸਿੰਘ ਬਰਾੜ )- ਥਾਣਾ ਸਦਰ ਦੀ ਪੁਲਿਸ ਵਲੋਂ ਪਿੰਡ ਢਿੱਲਵਾਂ ਕਲਾਂ ਤੋਂ 1 ਨੌਜਵਾਨ ਨੂੰ 07.54 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ । ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਗਸ਼ਤ ’ ਤੇ ਢਿੱਲਵਾਂ ਕਲਾਂ ਤੋਂ ਅੰਮ੍ਰਿਤਸਰ - ਬਠਿੰਡਾ ਹਾਈਵੇ ਨੂੰ ਜਾ ਰਹੇ ਸੀ ਤਾਂ ਸੂਏ ਦੇ ਪੁਲ ਦੇ ਨਜ਼ਦੀਕ ਬੋਹੜ ਦੇ ਦਰੱਖਤ ਹੇਠ ਇਕ ਨੌਜਵਾਨ ਕਿਸੇ ਚੀਜ਼ ਦੀ ਫ਼ਰੋਲਾ - ਫ਼ਰਾਲੀ ਕਰ ਰਿਹਾ ਸੀ ਜਿਸ ਨੂੰ ਸ਼ੱਕ ਦੇ ਅਧਾਰ ’ ਤੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਬੋਹੜ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਖਾਰਾ ਦੱਸਿਆ । ਪੁਲਿਸ ਪਾਰਟੀ ਵਲੋਂ ਲਈ ਗਈ ਜਾਮਾ ਤਲਾਸ਼ੀ ਦੌਰਾਨ ਉਸ ਕੋਲੋਂ 07.54 ਗ੍ਰਾਮ ਹੈਰੋਇਨ ਬਰਾਮਦ ਹੋਈ । ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਐਨ . ਡੀ . ਪੀ . ਐਸ . ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੀ ਸੰਗਰੂਰ ਰੈਲੀ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲਿਆ ਖੇਡਾਂ ਦਾ ਹੁਲਾਰਾ, 20 ਹਾਟਸਪਾਟ ਖੇਤਰਾਂ ’ਚ ਖੇਡ ਮੁਕਾਬਲੇ ਸ਼ੁਰੂ
Ad Position 24