05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਸਮੇਤ ਸਮੂਹ ਸਿਆਸੀ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ (ਪੀ. ਐਸ.

Ad Position 21
No active advertisement
ਅਜੀਤ ਡੈਸਕ 05-11-2026

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਸਮੇਤ ਸਮੂਹ ਸਿਆਸੀ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਦੀ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਤੇ ਸਰਕਾਰੀ ਆਈ.ਟੀ.ਆਈ. ਖਿਓਵਾਲੀ ਦੀਆਂ ਇਕਾਈਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਰਕਾਰ ਤੇ ਨਿਆਂ ਪ੍ਰਣਾਲੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਲੰਮੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰਾਂ ਅਤੇ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਮੰਗ ਕੀਤੀ। ਪ੍ਰੈੱਸ ਬਿਆਨ ਜਾਰੀ ਕਰਦਿਆਂ ਪੀ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ, ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਅਤੇ ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਦੁਖਦਾਈ ਅਧਿਆਇ ਹੈ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲ ਸਕਿਆ। ਵਿਦਿਆਰਥੀ ਆਗੂਆਂ ਨੇ 1984 ਦੇ ਕਤਲੇਆਮ ਲਈ ਤਤਕਾਲੀ ਕਾਂਗਰਸ ਸਰਕਾਰ ਦੀ ਭੂਮਿਕਾ ’ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਉਸ ਸਮੇਂ ਰਾਜਸੀ ਤਾਕਤ ਦੀ ਦੁਰਵਰਤੋਂ ਕਰਕੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਪੁਲਿਸ ਤੇ ਪ੍ਰਸ਼ਾਸਨ ਵਲੋਂ ਵੀ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕ ਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਨਿਆਂਇਕ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਤੇ ਹੋਰ ਸਿਆਸੀ ਕੈਦੀਆਂ ਦੀ ਰਿਹਾਈ ਸੰਬੰਧੀ ਮਾਮਲਿਆਂ ਦਾ ਨਿਪਟਾਰਾ ਕਾਨੂੰਨ ਅਨੁਸਾਰ ਕੀਤਾ ਜਾਵੇ। ਕਾਲਜ ਕਮੇਟੀ ਦੇ ਪ੍ਰੈੱਸ ਸਕੱਤਰ ਕਰਨ ਗਿੱਲ ਨੇ ਕਿਹਾ ਕਿ 1984 ਸਿੱਖ ਕਤਲੇਆਮ ਲਈ ਕਾਂਗਰਸ ਦੇ ਨਾਲ-ਨਾਲ ਆਰ.ਐਸ.ਐਸ. ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਭਾਜਪਾ ’ਤੇ ਦੋਸ਼ ਲਗਾਇਆ ਕਿ ਦੇਸ਼ ਵਿਚ ਘੱਟ-ਗਿਣਤੀਆਂ, ਖ਼ਾਸ ਕਰਕੇ ਮੁਸਲਮਾਨਾਂ ਵਿਰੁੱਧ ਨਫ਼ਰਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਕਾਲਜ ਕਮੇਟੀ ਦੀ ਖ਼ਜ਼ਾਨਚੀ ਜੈਸਮੀਨ ਮੁਕਤਸਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।

Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ਾਂ ’ਚ ਦੋ ਕਿਸਾਨਾਂ ’ਤੇ ਪਰਚਾ ਦਰਜ ਅਗਲੀ ਖ਼ਬਰ ਦੀਵਾਲੀ ਮੌਕੇ ਮਠਿਆਈ ਵਿਕ੍ਰੇਤਾਵਾਂ ’ਤੇ ਰੱਖੀ ਜਾ ਰਹੀ ਖ਼ਾਸ ਨਜ਼ਰ- ਸਿਵਲ ਸਰਜਨ
Ad Position 24