ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ਾਂ ’ਚ ਦੋ ਕਿਸਾਨਾਂ ’ਤੇ ਪਰਚਾ ਦਰਜ
ਬਾਜਾਖਾਨਾ, 4 ਨਵੰਬਰ (ਜਗਦੀਪ ਸਿੰਘ ਗਿੱਲ)–ਪੁਲਿਸ ਥਾਣਾ ਬਾਜਾਖਾਨਾ ਦੇ ਸਬ ਇੰਸਪੈਕਟਰ ਸਵਰਨ ਸਿੰਘ ਨੂੰ ਇਕ ਗੁਪਤ ਇਤਲਾਹ ਮਿਲੀ ਕਿ ਬਾਜਾਖਾਨਾ ਦੇ ਭਗਤਾ ਭਾਈ ਕਾ ਰੋਡ ’ਤੇ ਕਿਸਾਨ ਕੁਲਦੀਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਮੱਲ੍ਹਾ ਚੌਰਸਤੇ ’ਤੇ ਆਪਣੇ ਖੇਤ ਵਿਚ ਝੋਨੇ/ਬਾਸਮਤੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਜਿਸ ’ਤੇ ਮੁਕੱਦਮਾ ਨੰਬਰ 189 ਅ/ਧ 223 ਬੀ.
ਬਾਜਾਖਾਨਾ, 4 ਨਵੰਬਰ (ਜਗਦੀਪ ਸਿੰਘ ਗਿੱਲ)–ਪੁਲਿਸ ਥਾਣਾ ਬਾਜਾਖਾਨਾ ਦੇ ਸਬ ਇੰਸਪੈਕਟਰ ਸਵਰਨ ਸਿੰਘ ਨੂੰ ਇਕ ਗੁਪਤ ਇਤਲਾਹ ਮਿਲੀ ਕਿ ਬਾਜਾਖਾਨਾ ਦੇ ਭਗਤਾ ਭਾਈ ਕਾ ਰੋਡ ’ਤੇ ਕਿਸਾਨ ਕੁਲਦੀਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਮੱਲ੍ਹਾ ਚੌਰਸਤੇ ’ਤੇ ਆਪਣੇ ਖੇਤ ਵਿਚ ਝੋਨੇ/ਬਾਸਮਤੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਜਿਸ ’ਤੇ ਮੁਕੱਦਮਾ ਨੰਬਰ 189 ਅ/ਧ 223 ਬੀ.ਐਨ.ਐਸ ਤਹਿਤ ਦਰਜ ਕੀਤਾ ਗਿਆ। ਦੂਸਰਾ ਮੁਕੱਦਮਾ ਨਜ਼ਦੀਕੀ ਪਿੰਡ ਵਾੜਾ ਭਾਈ ਕਾ ਵਿਖੇ ਵੀ ਇਕ ਕਿਸਾਨ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਥਾਣਾ ਬਾਜਾਖਾਨਾ ਦੇ ਐਡੀਸ਼ਨਲ ਐਸ.ਐਚ.ਓ. ਹਰਦੇਵ ਸਿੰਘ ਨੇ ਕਿਹਾ ਕਿ ਬਾਜਾਖਾਨਾ ਦੇ ਅਧੀਨ ਆਉਂਦੇ ਪਿੰਡਾਂ ਵਿਚ ਗਸ਼ਤ ਵਧਾ ਦਿੱਤੀ ਗਈ ਹੈ। ਉਨ੍ਹਾਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਝੋਨੇ/ ਬਾਸਮਤੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ।