05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪ੍ਰੇਸ਼ਨ

ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)- ਆਉਣ ਵਾਲੇ ਤਿਉਹਾਰਾਂ ਖ਼ਾਸ ਕਰਕੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖ਼ਤਾ ਅਤੇ ਸਖ਼ਤ ਪ੍ਰ੍ਰਬੰਧ ਕੀਤੇ ਗਏ ਹਨ। ਇਸੇ ਲੜੀ ਤਹਿਤ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਸੁਰੱਖਿਆ ਚੈਕਿੰਗ ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਵਿਖੇ ਚੈਕਿੰਗ ਮੁਹਿੰਮ ਦੌਰਾਨ ਪੁਲਿਸ ਅਧਿਕਾਰੀ ਅਤੇ ਕਰਮਚਾਰੀ। ਅਜੀਤ ਤਸਵੀਰ 06-11-2026
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)- ਆਉਣ ਵਾਲੇ ਤਿਉਹਾਰਾਂ ਖ਼ਾਸ ਕਰਕੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖ਼ਤਾ ਅਤੇ ਸਖ਼ਤ ਪ੍ਰ੍ਰਬੰਧ ਕੀਤੇ ਗਏ ਹਨ। ਇਸੇ ਲੜੀ ਤਹਿਤ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਸੁਰੱਖਿਆ ਚੈਕਿੰਗ ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਅਭਿਆਨ ਜ਼ਿਲ੍ਹੇ ਦੀਆਂ ਚਾਰਾਂ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਅਧੀਨ ਪੈਂਦੇ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਇਕੋ ਸਮੇਂ ਚਲਾਇਆ ਗਿਆ। ਇਸ ਦੌਰਾਨ ਬੱਸ ਸਟੈਂਡਾਂ ਦੇ ਵੇਟਿੰਗ ਹਾਲਾਂ, ਟਿਕਟ ਕਾਊਂਟਰਾਂ, ਪਾਰਕਿੰਗ ਸਥਾਨਾਂ, ਯਾਤਰੀਆਂ ਦੇ ਸਾਮਾਨ ਤੇ ਹੋਰ ਭੀੜ-ਭਾੜ ਵਾਲੇ ਸਥਾਨਾਂ ਦੀ ਐਂਟੀ-ਸਾਬੋਟਾਜ਼ ਟੀਮਾਂ ਅਤੇ ਪੁਲਿਸ ਪਾਰਟੀਆਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਸਬ ਡਵੀਜ਼ਨ ਵਿਚ ਅਸ਼ੋਕ ਮੀਨਾ ਐਸ.ਪੀ. (ਡੀ) ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵਲੋਂ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਵਿਸ਼ੇਸ਼ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਗਈ, ਜਦਕਿ ਵਾਹਨ ਐਪ ਦੀ ਮਦਦ ਨਾਲ ਬੱਸ ਸਟੈਂਡਾਂ ਦੀ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ, ਜਨਤਕ ਥਾਵਾਂ ’ਤੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਸ ਵਸਤੂ ਸੰਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪੁਲਿਸ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਬੱਸ ਸਟੈਂਡਾਂ, ਬਾਜ਼ਾਰਾਂ, ਧਾਰਮਿਕ ਅਸਥਾਨਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ, ਪੈਟਰੋਲਿੰਗ ਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਇਆ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸਾਰੇ ਸੰਵੇਦਨਸ਼ੀਲ ਸਥਾਨਾਂ ’ ਤੇ ਸੁਰੱਖਿਆ ਹੋਰ ਮਜ਼ਬੂਤ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ 24 ਘੰਟੇ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਅਗਲੀ ਖ਼ਬਰ ਛੇਵੀਂ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਵਿਚ ਫ਼ੀਨਿਕਸ ਸਕੂਐਡ, ਬਲੇਜ਼ ਫਾਲਕਨਜ਼ ਅਤੇ ਪਾਵਰ ਬਲਾਸਟਰਜ਼ ਨੇ ਮਾਰੀ ਬਾਜ਼ੀ
Ad Position 24