05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਨਿਸਟਰੀਅਲ ਮੁਲਾਜ਼ਮਾਂ ਦਾ ਸੰਘਰਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਯੂਨੀਅਨ ਦੇ ਸੱਦੇ ’ਤੇ 5 ਤੇ 6 ਨਵੰਬਰ ਨੂੰ ਪੰਜਾਬ ਭਰ ਦੇ ਵੱਖ - ਵੱਖ ਸਰਕਾਰੀ ਵਿਭਾਗਾਂ ਦੇ ਮਨਿਸਟਰੀਅਲ ਤੇ ਕਲੈਰੀਕਲ ਮੁਲਾਜ਼ਮਾਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-11-2026
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਯੂਨੀਅਨ ਦੇ ਸੱਦੇ ’ਤੇ 5 ਤੇ 6 ਨਵੰਬਰ ਨੂੰ ਪੰਜਾਬ ਭਰ ਦੇ ਵੱਖ - ਵੱਖ ਸਰਕਾਰੀ ਵਿਭਾਗਾਂ ਦੇ ਮਨਿਸਟਰੀਅਲ ਤੇ ਕਲੈਰੀਕਲ ਮੁਲਾਜ਼ਮਾਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲ ਦੇ ਪਹਿਲੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ ਅਤੇ ਦਫ਼ਤਰੀ ਕੰਮ ਲਗਪਗ ਠੱਪ ਹੋ ਕੇ ਰਹਿ ਗਿਆ। ਹੜਤਾਲ ਦੌਰਾਨ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਧਰਨਿਆਂ ’ਚ ਸ਼ਮੂਲੀਅਤ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ ਜਾਂਦਾ ਸੀ ਅਤੇ ਸਰਕਾਰ ਬਣਨ ’ਤੇ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਤਿੰਨ ਫ਼ੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਕੇ ਇਸ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਜਦਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਹੱਕ ਹੈ, ਨਾ ਕਿ ਸਰਕਾਰ ਵਲੋਂ ਦਿੱਤਾ ਜਾਣ ਵਾਲਾ ਕੋਈ ਵਿਸ਼ੇਸ਼ ਤੋਹਫ਼ਾ। ਹੜਤਾਲ ਕਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲਾਂ, ਸਬ ਤਹਿਸੀਲਾਂ, ਖ਼ਜ਼ਾਨਾ ਦਫ਼ਤਰ, ਸਿੱਖਿਆ ਵਿਭਾਗ, ਸਿਵਲ ਸਰਜਨ ਦਫ਼ਤਰ, ਪੰਜਾਬ ਰੋਡਵੇਜ਼, ਮੱਛੀ ਪਾਲਣ, ਪਸ਼ੂ ਪਾਲਣ, ਖੇਤੀਬਾੜੀ, ਬਾਗ ਬਾਨੀ ਸਮੇਤ ਹੋਰ ਸਰਕਾਰੀ ਵਿਭਾਗਾਂ ਵਿਚ ਕੰਮਕਾਜ ਪ੍ਰਭਾਵਿਤ ਹੋਇਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ., ਗੁਰਮੀਤ ਪਾਲ ਰੀਡਰ, ਹਰਬੰਸ ਸਿੰਘ, ਭੁਪਿੰਦਰ ਸਿੰਘ, ਗਗਨਦੀਪ ਸਿੰਘ ਭਾਟੀਆ, ਰਾਜੇਸ਼ ਕਪੂਰ, ਸੁਖਮਿੰਦਰ ਸਿੰਘ, ਰੁਪਾਲੀ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਸੂਬਾ ਪੱਧਰੀ ਇਜਲਾਸ ਹੋਇਆ ਅਗਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪ੍ਰੇਸ਼ਨ
Ad Position 24