05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੁਲਿਸ ਅਤੇ ਡਰੱਗ ਇੰਸਪੈਕਟਰ ਵਲੋਂ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਅਤੇ ਡਰੱਗ ਇੰਸਪੈਕਟਰ ਦੀਆਂ ਸਾਂਝੀਆਂ ਟੀਮਾਂ ਵਲੋਂ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿਚ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਮੈਡੀਕਲ ਸਟੋਰਾਂ ਦੀ ਚੈਕਿੰਗ ਕਰਦੇ ਹੋਏ ਡਰੱਗ ਇੰਸਪੈਕਟਰ ਤੇ ਪੁਲਿਸ ਅਧਿਕਾਰੀ। 06-11-2026
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਅਤੇ ਡਰੱਗ ਇੰਸਪੈਕਟਰ ਦੀਆਂ ਸਾਂਝੀਆਂ ਟੀਮਾਂ ਵਲੋਂ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿਚ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਹ ਕਾਰਵਾਈ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਥਾਣਾ ਬਰੀਵਾਲਾ ਦੇ ਅਧਿਕਾਰ ਖੇਤਰਾਂ ਵਿਚ ਕੀਤੀ ਗਈ। ਇਸ ਮੌਕੇ ਡੀ.ਐਸ.ਪੀ. ਬਚਨ ਸਿੰਘ, ਥਾਣਾ ਸਿਟੀ ਦੇ ਮੁੱਖ ਅਫ਼ਸਰ ਇੰਸਪੈਕਟਰ ਰਵਿੰਦਰ ਕੌਰ ਬਰਾੜ, ਥਾਣਾ ਬਰੀਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ ਸਿੰਘ ਅਤੇ ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਪ੍ਰੀਤ ਸਿੰਘ ਸਮੇਤ ਕਰੀਬ 50 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਡਰੱਗ ਇੰਸਪੈਕਟਰ ਤੇ ਉਨ੍ਹਾਂ ਦੀਆਂ ਟੀਮਾਂ ਵੀ ਜਾਂਚ ਵਿਚ ਸ਼ਾਮਿਲ ਰਹੀਆਂ। ਚੈਕਿੰਗ ਦੌਰਾਨ ਟੀਮਾਂ ਵਲੋਂ ਮੈਡੀਕਲ ਸਟੋਰਾਂ ਦੇ ਦਵਾਈਆਂ ਸੰਬੰਧੀ ਸਟਾਕ ਰਜਿਸਟਰ, ਦਵਾਈਆਂ ਦੀ ਖ਼ਰੀਦ-ਵੇਚ ਦਾ ਰਿਕਾਰਡ, ਡਾਕਟਰੀ ਪਰਚੀਆਂ ਅਤੇ ਲਾਇਸੈਂਸਾਂ ਦੀ ਜਾਂਚ ਕੀਤੀ ਗਈ। ਵਿਸ਼ੇਸ਼ ਤੌਰ ’ਤੇ ਨਸ਼ੀਲੇ ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਨੂੰ ਬਾਰੀਕੀ ਨਾਲ ਖੰਗਾਲਿਆ ਗਿਆ। ਇਸ ਦੇ ਨਾਲ ਹੀ ਕੁਝ ਥਾਵਾਂ ਤੋਂ ਦਵਾਈਆਂ ਦੇ ਨਮੂਨੇ ਵੀ ਲਏ ਗਏ ਅਤੇ ਦਵਾਈਆਂ ਦੀ ਮਿਆਦ ਪੁੱਗਣ ਦੀ ਤਾਰੀਕ ਤੇ ਪੈਕਿੰਗ ਉਪਰ ਦਰਜ ਜਾਣਕਾਰੀ ਦੀ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਨਸ਼ਾ ਵਿਰੋਧੀ ਕਾਨੂੰਨਾਂ ਤੇ ਸਿਹਤ ਵਿਭਾਗ ਵਲੋਂ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਜਾਂ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਸਾਹਮਣੇ ਆਉਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੀਆਂ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪੁਲਿਸ ਵਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਇਲਾਕੇ ਵਿਚ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਸੰਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ।
Ad Position 22
No active advertisement
ਪਿਛਲੀ ਖ਼ਬਰ ਈ-ਵੇਸਟ ਮੈਨੇਜਮੈਂਟ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਸੂਬਾ ਪੱਧਰੀ ਇਜਲਾਸ ਹੋਇਆ
Ad Position 24