08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮੁਲਾਜ਼ਮਾਂ ਨੇ ਕਾਲੀ ਦੀਵਾਲੀ ਮਨਾਈ

ਗਿੱਦੜਬਾਹਾ, 9 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਇਨਲਿਸਟਮੈਂਟ ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਕਾਲੀ ਦੀਵਾਲੀ ਮਨਾਈ ਗਈ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਪ੍ਰਧਾਨ ਪਾਰਸ ਸਿੰਘ, ਮੀਤ ਪ੍ਰਧਾਨ ਗੁਰਸੇਵਕ ਸਿੰਘ, ਸਲਾਹਕਾਰ ਗੁਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਆਪ’ ਵਲੋਂ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਦੇ ਬਣਦਿਆਂ ਹੀ ਪਹਿਲ ਦੇ ਆਧਾਰ ’ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣਗੀਆਂ ਅਤੇ ਇਨਲਿਸਟਮੈਂਟ, ਆਊਟਸੋਰਸਿੰਗ, ਠੇਕਾ ਆਧਾਰਿਤ ਅਤੇ ਡੇਲੀਵੇਜ਼ ਕਾਮਿਆਂ ਨੂੰ ਸੰਬੰਧਿਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 10-11-2026
ਗਿੱਦੜਬਾਹਾ, 9 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਇਨਲਿਸਟਮੈਂਟ ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਕਾਲੀ ਦੀਵਾਲੀ ਮਨਾਈ ਗਈ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਪ੍ਰਧਾਨ ਪਾਰਸ ਸਿੰਘ, ਮੀਤ ਪ੍ਰਧਾਨ ਗੁਰਸੇਵਕ ਸਿੰਘ, ਸਲਾਹਕਾਰ ਗੁਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਆਪ’ ਵਲੋਂ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਦੇ ਬਣਦਿਆਂ ਹੀ ਪਹਿਲ ਦੇ ਆਧਾਰ ’ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣਗੀਆਂ ਅਤੇ ਇਨਲਿਸਟਮੈਂਟ, ਆਊਟਸੋਰਸਿੰਗ, ਠੇਕਾ ਆਧਾਰਿਤ ਅਤੇ ਡੇਲੀਵੇਜ਼ ਕਾਮਿਆਂ ਨੂੰ ਸੰਬੰਧਿਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕੀਤਾ ਜਾਵੇਗਾ। ਬੀਤੇ ਸਮੇਂ ਦੌਰਾਨ ਅਨੇਕਾਂ ਵਾਰ ਸਰਕਾਰ ਨਾਲ ਮੀਟਿੰਗਾਂ ਵੀ ਕੀਤੀਆਂ ਜਾਦੀਆਂ ਰਹੀਆਂ ਅਤੇ ਕੀਤੇ ਗਏ ਵਾਅਦੇ ਨੂੰ ਯਾਦ ਦਿਵਾਇਆ ਜਾਂਦਾ ਰਿਹਾ ਹੈ, ਪ੍ਰੰਤੂ ਸਰਕਾਰ ਵਲੋਂ ਟਾਲ -ਮਟੋਲ ਵਾਲੀ ਨੀਤੀ ਅਪਣਾਈ ਜਾਂਦੀ ਰਹੀ ਹੈ। ਆਗੂਆਂ ਨੇ ਕਿਹਾ ਕਿ ਘੱਟ ਤਨਖ਼ਾਹਾਂ ਕਾਰਨ ਮਹਿੰਗਾਈ ਦੇ ਯੁੱਗ ਵਿਚ ਘਰ ਦੇ ਖ਼ਰਚੇ ਚਲਾਉਣੇ ਬਹੁਤ ਔਖੇ ਹੋ ਗਏ ਹਨ। ਉਨ੍ਹਾਂ ਆਸ ਕਰਦਿਆਂ ਕਿਹਾ ਕਿ ਸਰਕਾਰ 12 ਨਵੰਬਰ ਨੂੰ ਤੈਅ ਹੋਈ ਮੀਟਿਗ ’ਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੱਕਾ ਤੇ ਸਥਾਈ ਹੱਲ ਕੱਢੇਗੀ। ਜੇਕਰ ਉਕਤ ਮੀਟਿੰਗ ਵਿਚ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ 14 ਨਵੰਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਇਤਿਹਾਸਕ ਇਕੱਠ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਪੰਜਾਬ ਵਾਸੀ ਭਾਜਪਾ ਨੂੰ ਸੱਤਾ ’ਚ ਲਿਆਉਣ ਲਈ ਤਿਆਰ-ਨਾਇਬ ਸਿੰਘ ਸੈਣੀ
Ad Position 24