08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਾਂਗਰਸ ਸਰਕਾਰ ਆਉਣ ’ਤੇ ਜੈਤੋ ਹਲਕੇ ਦੇ ਮਸਲਿਆਂ ਦਾ ਹੱਲ ਕੀਤਾ ਜਾਵੇਗਾ- ਕੰਵਲਜੀਤ ਕੌਰ

ਜੈਤੋ, 9 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਹਲਕਾ ਜੈਤੋ ਕਾਂਗਰਸ ਕਮੇਟੀ ਦੀ ਸੀਨੀਅਰ ਆਗੂ ਕੰਵਲਜੀਤ ਕੌਰ ਨੇ ਬੀਤੇ ਦਿਨੀਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਹਲਕਾ ਜੈਤੋ ਦੇ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਅਹਿਮ ਮਸਲਿਆਂ ਨੂੰ ਸਾਢੇ ਚਾਰ ਸਾਲ ਬੀਤ ਜਾਣ ਉਪਰੰਤ ਹੱਲ ਨਹੀਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਜੈਤੋ, 9 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਹਲਕਾ ਜੈਤੋ ਕਾਂਗਰਸ ਕਮੇਟੀ ਦੀ ਸੀਨੀਅਰ ਆਗੂ ਕੰਵਲਜੀਤ ਕੌਰ ਨੇ ਬੀਤੇ ਦਿਨੀਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਹਲਕਾ ਜੈਤੋ ਦੇ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਅਹਿਮ ਮਸਲਿਆਂ ਨੂੰ ਸਾਢੇ ਚਾਰ ਸਾਲ ਬੀਤ ਜਾਣ ਉਪਰੰਤ ਹੱਲ ਨਹੀਂ ਕੀਤਾ ਗਿਆ। ਜਿਵੇਂ ਕਿ ਸਿਵਲ ਹਸਪਤਾਲ ਜੈਤੋ ’ਚ ਸਟਾਫ ਦੀ ਘਾਟ, ਫ਼ਾਟਕ ਦੀ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਅਤੇ ਇਲਾਕੇ ਦੀਆਂ ਟੁੱਟੀਆਂ ਸੜਕਾਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਟੁੱਟੇ ਪੁਲ ਆਦਿ ਮਸਲੇ ਲੋਕਾਂ ਲਈ ਗੰਭੀਰ ਬਣੇ ਹੋਏ ਹਨ। ਇਸ ਦੌਰਾਨ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ਵਾਸ ਦਿਵਾਇਆ ਕਿ 2027 ਵਿਚ ਕਾਂਗਰਸ ਦੀ ਸਰਕਾਰ ਆਉਣ ’ਤੇ ਜੈਤੋ ਹਲਕੇ ਦੇ ਇਨ੍ਹਾਂ ਮਸਲਿਆਂ ਦਾ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਭਵਨ ਵਿਖੇ ਦੀਵਾਲੀ ਮੌਕੇ ਬਣਾਈ ਗਈ ਰੰਗੋਲੀ ਸਮੇਂ ਸ਼ਰਧਾਲੂਆਂ ਨਾਲ ਸਵਾਮੀ ਕਮਲਾਨੰਦ ਗਿਰੀ। ਸ੍ਰੀ ਰਾਮ ਭਵਨ ਵਿਖ... ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਗਰੀਨ ਦੀਵਾਲੀ ਮਨਾਈ
Ad Position 24