ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਇਨ੍ਹਾਂ ਤਿਉਹਾਰਾਂ ਦੀ ਇਤਿਹਾਸਕ, ਧਾਰਮਿਕ ਤੇ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਸ
ਸੇਂਟ ਫ਼ਰੀਦ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵਿਦਿਆਰਥਣਾਂ ਵਲੋਂ ਬਣਾਈ ਰੰਗੋਲੀ ਅਤੇ ਕੀਤੀ ਸਜਾਵਟ ਸਮੇਂ ਨਾਲ ਡਾਇਰੈਕਟਰ ਪਰਮਜੀਤ ਕੌਰ ਬਰਾੜ ਤੇ ਪ੍ਰਿੰਸੀਪਲ ਜੋਗਿੰਦਰ ਤਨੇਜਾ। ਤਸਵੀਰ: ਰਣਜੀਤ ਸਿੰਘ ਢਿੱਲੋਂ
10-11-2026
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਇਨ੍ਹਾਂ ਤਿਉਹਾਰਾਂ ਦੀ ਇਤਿਹਾਸਕ, ਧਾਰਮਿਕ ਤੇ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਬੱਚਿਆਂ ਨੂੰ ਤਿਉਹਾਰਾਂ ਨੂੰ ਆਪਸੀ ਪਿਆਰ, ਸਾਂਝ, ਭਾਈਚਾਰਕ ਸਦਭਾਵਨਾ ਤੇ ਖ਼ੁਸ਼ੀਆਂ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸੁੰਦਰ ਕਵਿਤਾਵਾਂ, ਰਾਈਮਜ਼ ਤੇ ਗੀਤ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਅੰਦਰ ਕਲਾਤਮਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਰੰਗੋਲੀ ਬਣਾਉਣ, ਮੋਮਬੱਤੀ ਸਜਾਵਟ, ਦੀਵੇ ਬਣਾਉਣ ਤੇ ਕਲਾਸਰੂਮ ਸਜਾਵਟ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਤੇ ਮਨਮੋਹਕ ਡਿਜ਼ਾਈਨਾਂ ਰਾਹੀਂ ਆਪਣੀ ਕਲਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਵਿਰਾਸਤ ਤੇ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਤਿਉਹਾਰਾਂ ਦੀਆਂ ਵਧਾਈਆਂ ਵੀ ਦਿੱਤੀਆਂ। ਸਕੂਲ ਦੀ ਡਾਇਰੈਕਟਰ/ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਬਰਾੜ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਅੰਦਰ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਪ੍ਰਿੰਸੀਪਲ ਜੋਗਿੰਦਰ ਤਨੇਜਾ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ। ਅੰਤ ਵਿਚ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ ਤੇ ਪ੍ਰਿੰਸੀਪਲ ਜੋਗਿੰਦਰ ਤਨੇਜਾ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ।