08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਲਾਇਬ੍ਰੇਰੀ ਨੂੰ ਕਿਤਾਬਾਂ ਦੇ ਕੇ ਆਪਣਾ ਜਨਮ ਦਿਨ ਮਨਾਇਆ

ਕੋਟਕਪੂਰਾ, 9 ਨਵੰਬਰ (ਮੋਹਰ ਸਿੰਘ ਗਿੱਲ)- ਪਿੰਡ ਹਰੀਨੌ ਵਿਖੇ ਸਵਰਗੀ ਸੁਪਨਦੀਪ ਸਿੰਘ ਸਿੱਧੂ ਦੀ ਯਾਦ ਵਿਚ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਵਿਖੇ ਇਕ ਸਮਾਗਮ ਦੌਰਾਨ ਪਟਵਾਰੀ ਨਿਰਮਲਜੀਤ ਸਿੰਘ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਨੂੰ ਪ੍ਰੰਪਰਾਗਤ ਢੰਗ ਨਾਲ ਮਨਾਉਣ ਦੀ ਬਜਾਏ ਨਿਵੇਕਲੇ ਤਰੀਕੇ ਨਾਲ ਮਨਾਉਂਦਿਆਂ ਲਾਇਬ੍ਰੇਰੀ ਨੂੰ ਧਾਰਮਿਕ, ਇਤਿਹਾਸਕ ਅਤੇ ਗਿਆਨਵਰਧਕ ਕਿਤਾਬਾਂ ਭੇਟ ਕੀਤੀਆਂ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪਟਵਾਰੀ ਨਿਰਮਲਜੀਤ ਸਿੰਘ ਨੇ ਕਿਹਾ ਕਿ ਅੱਜਕੱਲ੍ਹ ਦੇ ਦੌਰ ਵਿਚ ਜਨਮ ਦਿਨ ਵਰਗੇ ਖੁਸ਼ੀ ਦੇ ਮੌਕਿਆਂ ’ਤੇ ਫਜੂਲ ਖ਼ਰਚੀ ਕਰਨ ਦੀ ਬਜਾਏ ਪੁਸਤਕਾਂ ਦਾਨ ਕਰਨਾ ਇਕ ਸਾਰਥਕ ਕਦਮ ਹੈ।

Ad Position 21
No active advertisement
ਅਜੀਤ ਡੈਸਕ 10-11-2026
ਕੋਟਕਪੂਰਾ, 9 ਨਵੰਬਰ (ਮੋਹਰ ਸਿੰਘ ਗਿੱਲ)- ਪਿੰਡ ਹਰੀਨੌ ਵਿਖੇ ਸਵਰਗੀ ਸੁਪਨਦੀਪ ਸਿੰਘ ਸਿੱਧੂ ਦੀ ਯਾਦ ਵਿਚ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਵਿਖੇ ਇਕ ਸਮਾਗਮ ਦੌਰਾਨ ਪਟਵਾਰੀ ਨਿਰਮਲਜੀਤ ਸਿੰਘ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਨੂੰ ਪ੍ਰੰਪਰਾਗਤ ਢੰਗ ਨਾਲ ਮਨਾਉਣ ਦੀ ਬਜਾਏ ਨਿਵੇਕਲੇ ਤਰੀਕੇ ਨਾਲ ਮਨਾਉਂਦਿਆਂ ਲਾਇਬ੍ਰੇਰੀ ਨੂੰ ਧਾਰਮਿਕ, ਇਤਿਹਾਸਕ ਅਤੇ ਗਿਆਨਵਰਧਕ ਕਿਤਾਬਾਂ ਭੇਟ ਕੀਤੀਆਂ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪਟਵਾਰੀ ਨਿਰਮਲਜੀਤ ਸਿੰਘ ਨੇ ਕਿਹਾ ਕਿ ਅੱਜਕੱਲ੍ਹ ਦੇ ਦੌਰ ਵਿਚ ਜਨਮ ਦਿਨ ਵਰਗੇ ਖੁਸ਼ੀ ਦੇ ਮੌਕਿਆਂ ’ਤੇ ਫਜੂਲ ਖ਼ਰਚੀ ਕਰਨ ਦੀ ਬਜਾਏ ਪੁਸਤਕਾਂ ਦਾਨ ਕਰਨਾ ਇਕ ਸਾਰਥਕ ਕਦਮ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ ਹਨ। ਜੋ ਸਾਡੀ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਗਿਆਨ ਦੀ ਰੌਸ਼ਨੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਨੈਤਿਕ ਸੰਸਕਾਰ ਵੀ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਸਵ. ਸੁਪਨਦੀਪ ਸਿੰਘ ਦੇ ਪਿਤਾ ਗੁਰਮੁਖ ਸਿੰਘ, ਮਾਤਾ ਪ੍ਰੋ. ਦਵਿੰਦਰ ਕੌਰ, ਹਮੀਰ ਸਿੰਘ ਚੌਕੀਦਾਰ, ਜੀਵਨ ਸਿੰਘ, ਬਲਦੇਵ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ ਆਈਲੈਟਸ ’ਚ 9 ਬੈਂਡ ਪ੍ਰਾਪਤ ਕੀਤੇ
Ad Position 24