08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਫ਼ਰੀਦਕੋਟ, 9 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ (ਰਜਿ:) ਫ਼ਰੀਦਕੋਟ ਵਲੋਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਮਨਾਇਆ ਗਿਆ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਗੁਰਦਿੱਤ ਸਿੰਘ ਸੇਖੋਂ ਵਿਧਾਇਕ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਾਬਕਾ ਵਿਧਾਇਕ, ਸੰਦੀਪ ਸਿੰਘ ਧਾਲੀਵਾਲ ਪੰਜਾਬ ਰਾਜ ਸੂਚਨਾ ਕਮਿਸ਼ਨਰ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ, ਨਰਿੰਦਰਪਾਲ ਸਿੰਘ ਨਿੰਦਾ ਸਾਬਕਾ ਪ੍ਰਧਾਨ ਨਗਰ ਕੌਂਸਲ, ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ, ਰਣਜੀਤ ਸਿੰਘ ਬਰਾੜ ਭੋਲੂਵਾਲਾ ਸਾਬਕਾ ਚੇਅਰਮੈਨ, ਡਾ.

Ad Position 21
No active advertisement
ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਮੱਘਰ ਸਿੰਘ ਤੇ ਹੋਰ। ਅਜੀਤ ਤਸਵੀਰ 10-11-2026
ਫ਼ਰੀਦਕੋਟ, 9 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ (ਰਜਿ:) ਫ਼ਰੀਦਕੋਟ ਵਲੋਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਮਨਾਇਆ ਗਿਆ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਗੁਰਦਿੱਤ ਸਿੰਘ ਸੇਖੋਂ ਵਿਧਾਇਕ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਾਬਕਾ ਵਿਧਾਇਕ, ਸੰਦੀਪ ਸਿੰਘ ਧਾਲੀਵਾਲ ਪੰਜਾਬ ਰਾਜ ਸੂਚਨਾ ਕਮਿਸ਼ਨਰ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ, ਨਰਿੰਦਰਪਾਲ ਸਿੰਘ ਨਿੰਦਾ ਸਾਬਕਾ ਪ੍ਰਧਾਨ ਨਗਰ ਕੌਂਸਲ, ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ, ਰਣਜੀਤ ਸਿੰਘ ਬਰਾੜ ਭੋਲੂਵਾਲਾ ਸਾਬਕਾ ਚੇਅਰਮੈਨ, ਡਾ. ਸੰਜੀਵ ਗੋਇਲ ਭਾਰਤੀ ਜਨਤਾ ਪਾਰਟੀ ਦੇ ਆਗੂ, ਗੁਰਤੇਜ ਸਿੰਘ ਤੇਜਾ ਐਮ.ਸੀ, ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ. ਤਰਲੋਚਨ ਸਿੰਘ ਡੀ.ਐਸ.ਪੀ., ਗੁਰਬਿੰਦਰ ਸਿੰਘ ਡੀ.ਐਸ.ਪੀ ਸ਼ਾਮਿਲ ਹੋਏ। ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਕਲਾ ਤੇ ਸ਼ਿਲਪ ਦੇ ਪਿਤਾਮਾ ਸਨ। ਇਸ ਮੌਕੇ ਭਾਈ ਪ੍ਰਭਲੀਨ ਸਿੰਘ ਲੁਧਿਆਣੇ ਵਾਲੇ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਹਰਿੰਦਰਾ ਨਗਰ ਫ਼ਰੀਦਕੋਟ ਅਤੇ ਭਾਈ ਸੰਦੀਪ ਸਿੰਘ ਜਵੱਦੀ ਟਕਸਾਲ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ। ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਬੱਚਿਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਸਤਿਕਾਰ ’ਚ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਸੰਦੀਪ ਸਿੰਘ ਧਾਲੀਵਾਲ ਪੰਜਾਬ ਰਾਜ ਸੂਚਨਾ ਕਮਿਸ਼ਨਰ, ਗੁਰਦਿੱਤ ਸਿੰਘ ਸੇਖੋਂ ਵਿਧਾਇਕ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਾਬਕਾ ਵਿਧਾਇਕ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਨਵਦੀਪ ਸਿੰਘ ਬੁੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ. ਤਰਲੋਚਨ ਸਿੰਘ ਡੀ.ਐਸ . ਪੀ. ਗੁਰਬਿੰਦਰ ਸਿੰਘ ਡੀ.ਐਸ.ਪੀ. ਡਾ. ਸੰਜੀਵ ਗੋਇਲ, ਰਣਜੀਤ ਸਿੰਘ ਬਰਾੜ ਭੋਲੂਵਾਲਾ, ਅਮਰਜੀਤ ਸਿੰਘ ਗੋਰਖਾ, ਮਿਸਤਰੀ ਜਸਵਿੰਦਰ ਸਿੰਘ ਟਰੱਕਾਂ ਵਾਲੇ, ਗੁਰਤੇਜ ਸਿੰਘ ਤੇਜਾ ਐਮ.ਸੀ, ਵਿਕਾਸ ਕੁਮਾਰ ਵਿੱਕੀ ਐਮ.ਸੀ, ਸਤਨਾਮ ਸਿੰਘ ਐਮ.ਸੀ, ਡਾ. ਗੁਰਿੰਦਰ ਮੋਹਨ ਸਿੰਘ, ਸਮਸ਼ੇਰ ਸਿੰਘ, ਪਿ੍ਰੰਸੀਪਲ ਗੁਰਿੰਦਰ ਕੌਰ ਰੁਪਰਾ, ਐਡਵੋਕੇਟ ਰਜਿੰਦਰ ਸਿੰਘ ਰੋਮਾਣਾ, ਦਲੇਰ ਸਿੰਘ ਡੋਡ ਅਤੇ ਯਾਦਵਿੰਦਰ ਸਿੰਘ ਨੂੰ ਬਾਬਾ ਵਿਸ਼ਵਕਰਮਾ ਸਭਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਲਾਲ ਸਿੰਘ ਕਲਸੀ ਜਨਰਲ ਸਕੱਤਰ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ ਅਤੇ ਧੰਨਵਾਦ ਪ੍ਰਧਾਨ ਮੱਘਰ ਸਿੰਘ ਨੇ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਮਠਾੜੂ, ਹਰਿੰਦਰ ਸਿੰਘ ਮਠਾੜੂ, ਹਰਜੀਤ ਸਿੰਘ ਬੋਦਾ, ਮਨਜੀਤ ਸਿੰਘ ਮੀਤਾ, ਜੋਰਾ ਸਿੰਘ, ਨਰਪਿੰਦਰ ਸਿੰਘ, ਨੇਕ ਸਿੰਘ, ਰਾਜਿੰਦਰ ਸਿੰਘ ਪੱਪੂ, ਜਗਤਾਰ ਸਿੱਘ ਖਾਲਸਾ, ਸਮਸ਼ੇਰ ਸਿੰਘ, ਬੱਬਲੂ ਗੋਰਖਾ, ਕਰਤਾਰ ਸਿੰਘ ਜੱਬਲ, ਸੁਖਜਿੰਦਰ ਸਿੰਘ, ਕਸ਼ਮੀਰ ਸਿੰਘ ਸੱਗੂ, ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ ਰੁਪਰਾ, ਹਰਬੰਸ ਸਿੰਘ ਹਾਕੀ ਕੋਚ, ਸੁਪ੍ਰੀਤ ਸਿੰਘ, ਸਤਪਾਲ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਸੱਗੂ, ਕਸ਼ਮੀਰ ਸਿੰਘ, ਰਘਬੀਰ ਸਿੰਘ ਸਪੋਕਸਮੈਨ, ਪ੍ਰਿੰਸੀਪਲ ਜਸਕਰਨ ਸਿੰਘ, ਭਾਈ ਨਿਸਾਨ ਸਿੰਘ ਅਤੇ ਜਗਜੀਤ ਸਿੰਘ ਸੈਕਟਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਕਾਰ ਦਰੱਖਤ ’ਚ ਵੱਜੀ, ਜਾਨੀ ਨੁਕਸਾਨ ਹੋਣ ਤੋਂ ਬਚਾਅ ਅਗਲੀ ਖ਼ਬਰ ‘ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24