ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ ਨੇ ਬਾਜਾਖਾਨਾ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ
ਬਾਜਾਖਾਨਾ, 10 ਨਵੰਬਰ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਡੀਨੇਟਰ ਬਲਕਾਰ ਸਿੰਘ ਗੋਨੇਆਣਾ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਜੈਤੋ ਨੇ ਬਾਜਾਖਾਨਾ ਦੇ ਸਮੂਹ ਵਪਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਕੋਆਡੀਨੇਟਰ ਬਲਕਾਰ ਸਿੰਘ ਗੋਨੇਆਣਾ ਨੇ ਕਿਹਾ ਕਿ ਰਵਾਇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵਪਾਰੀਆਂ ਤੇ ਹੋਰ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਵੱਲ ਵਿਸ਼ੇਸ਼ ਧਿਆਨ ਰੱਖਿਆ, ਜਿਸ ਕਰਕੇ ਪੰਜਾਬ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਸੀ ਪ੍ਰੰਤੂ ਪੰਜਾਬ ਦੇ ਲੋਕਾਂ ਨੂੰ ਬਦਲਾਅ ਦਾ ਨਾਅਰਾ ਦੇ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਣ ਦੀਆਂ ਗਾਰੰਟੀਆਂ ਦੇਣ ਦੀ ਬਜਾਏ ਇਸ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ।
ਬਾਜਾਖਾਨਾ, 10 ਨਵੰਬਰ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਡੀਨੇਟਰ ਬਲਕਾਰ ਸਿੰਘ ਗੋਨੇਆਣਾ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਜੈਤੋ ਨੇ ਬਾਜਾਖਾਨਾ ਦੇ ਸਮੂਹ ਵਪਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਕੋਆਡੀਨੇਟਰ ਬਲਕਾਰ ਸਿੰਘ ਗੋਨੇਆਣਾ ਨੇ ਕਿਹਾ ਕਿ ਰਵਾਇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵਪਾਰੀਆਂ ਤੇ ਹੋਰ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਵੱਲ ਵਿਸ਼ੇਸ਼ ਧਿਆਨ ਰੱਖਿਆ, ਜਿਸ ਕਰਕੇ ਪੰਜਾਬ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਸੀ ਪ੍ਰੰਤੂ ਪੰਜਾਬ ਦੇ ਲੋਕਾਂ ਨੂੰ ਬਦਲਾਅ ਦਾ ਨਾਅਰਾ ਦੇ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਣ ਦੀਆਂ ਗਾਰੰਟੀਆਂ ਦੇਣ ਦੀ ਬਜਾਏ ਇਸ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਜਾਂਨਾ ਕਰਜ਼ਾਈ ਪੰਜਾਬ ਨੂੰ ਮੌਜੂਦਾ ਸਰਕਾਰ ਨੇ ਆਪਣੇ ਸਿਰਫ਼ ਚਾਰ ਸਾਲ ਦੇ ਉੱਪਰ ਦੇ ਕਾਰਜਕਾਲ ਦੌਰਾਨ ਕੀਤਾ ਹੈ, ਓਨਾ ਅੱਜ ਤੱਕ ਦੀ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ। ਇਸ ਸਰਕਾਰ ਨੇ ਵਪਾਰੀ ਵਰਗ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਕੋਈ ਵੀ ਉਦਯੋਗਪਤੀ ਆਪਣਾ ਕਾਰੋਬਾਰ ਕਰਨ ਲਈ ਤਿਆਰ ਨਹੀਂ। ਵਪਾਰੀਆਂ ਤੋਂ ਗੈਂਗਸਟਰਾਂ ਵਲੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ ਕਾਰਨ ਉਹ ਪੰਜਾਬ ’ਚੋਂ ਆਪਣੇ ਕਾਰੋਬਾਰ ਬੰਦ ਕਰਕੇ ਦੂਜੇ ਸੂਬਿਆਂ ’ਚ ਜਾ ਰਹੇ ਹਨ। ਆਗੂਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਸਰਕਾਰ ਆਉਣ ’ਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਪ੍ਰਫ਼ੁਲਿਤ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਬਾਜਾਖਾਨਾ ਦੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਕਿ ਉਹ ਆਪਣੇ ਕਾਰੋਬਾਰ ’ਚ ਵਾਧਾ ਕਰ ਸਕਣ। ਇਸ ਮੌਕੇ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਜ਼ੈਲਦਾਰ ਜੈਤੋ, ਨਿਰਮਲ ਸਿੰਘ ਵੜਿੰਗ, ਪੱਪੂ ਗੋਇਲ, ਪਵਨ ਗੋਇਲ, ਕਿ੍ਰਸ਼ਨ ਲਾਲ, ਮੰਗਤ ਰਾਮ, ਸ਼ਿੰਦਰ ਕੁਮਾਰ, ਡਾ. ਭੋਪੇਸ਼ ਕੁਮਾਰ, ਬੰਟੀ ਗਰਗ, ਵਿਜੈ ਕੁਮਾਰ, ਬੋਧ ਕੁਮਾਰ, ਸੰਜੂ ਕੁਮਾਰ, ਮੀਤ ਕੁਮਾਰ, ਰਾਜ ਕੁਮਾਰ, ਨਰੇਸ਼ ਕੁਮਾਰ, ਪੰਡਿਤ ਮਨੋਜ਼ ਕੁਮਾਰ, ਬੱਬੂ ਕੁਮਾਰ, ਬਲਦੇਵ ਸਿੰਘ, ਨਰੇਸ਼ ਕੁਮਾਰ, ਪ੍ਰੇਮ ਕੁਮਾਰ, ਰਾਜ ਬਾਬਾ, ਰੂਪ ਬਾਬਾ, ਡਾ. ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।