11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਫੇਬਲ ਪਬਲਿਕ ਸਕੂਲ ਵਲੋਂ ਮਾਨਸਿਕ ਸਿਹਤ ਜਾਗਰੂਕਤਾ ਰੈਲੀ

ਕੋਟਕਪੂਰਾ, 10 ਨਵੰਬਰ (ਮੋਹਰ ਸਿੰਘ ਗਿੱਲ)- ਫੇਬਲ ਪਬਲਿਕ ਸਕੂਲ ਕੋਟਕਪੂਰਾ ਵਲੋਂ ਲੋਕਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਇਕ ‘ਮਾਨਸਿਕ ਸਿਹਤ ਜਾਗਰੂਕਤਾ ਰੈਲੀ’ ਕੱਢੀ ਗਈ। ਰੈਲੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ‘ਸਵਸਥ ਮਨ, ਸਵਸਥ ਜੀਵਨ’ ਦੇ ਨਾਅਰੇ ਲਗਾਏ।

Ad Position 21
No active advertisement
ਅਜੀਤ ਡੈਸਕ 11-11-2026
ਕੋਟਕਪੂਰਾ, 10 ਨਵੰਬਰ (ਮੋਹਰ ਸਿੰਘ ਗਿੱਲ)- ਫੇਬਲ ਪਬਲਿਕ ਸਕੂਲ ਕੋਟਕਪੂਰਾ ਵਲੋਂ ਲੋਕਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਇਕ ‘ਮਾਨਸਿਕ ਸਿਹਤ ਜਾਗਰੂਕਤਾ ਰੈਲੀ’ ਕੱਢੀ ਗਈ। ਰੈਲੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ‘ਸਵਸਥ ਮਨ, ਸਵਸਥ ਜੀਵਨ’ ਦੇ ਨਾਅਰੇ ਲਗਾਏ। ਇਸ ਦੇ ਨਾਲ ਹੀ ‘ਬੋਲੋ, ਮਦਦ ਮੰਗੋ, ਕਦੇ ਹਾਰ ਨਾ ਮੰਨੋ’ ਦਾ ਸੰਦੇਸ਼ ਵੀ ਦਿੱਤਾ। ਇਹ ਰੈਲੀ ਫੇਬਲ ਪਬਲਿਕ ਸਕੂਲ ਤੋਂ ਸ਼ੁਰੂ ਹੋ ਕੇ ਜੈਤੋ ਰੋਡ ਤੱਕ ਕੱਢੀ ਗਈ। ਚੇਅਰਮੈਨ ਹਰਜਿੰਦਰ ਸਿੰਘ ਧਾਲੀਵਾਲ ਅਤੇ ਪਿ੍ੰਸੀਪਲ ਸ਼ਵਿੰਦਰ ਸੇਠੀ ਨੇ ਵਿਦਿਆਰਥੀਆਂ ਦੇ ਨਾਲ ਸ਼ਿਰਕਤ ਕੀਤੀ। ਉਨ੍ਹਾਂ ਨੇ ਮਾਨਸਿਕ ਸਿਹਤ ਦੀ ਮਹੱਤਤਾ, ਤਣਾਅ ਅਤੇ ਡਿਪ੍ਰੈਸ਼ਨ ਦੇ ਵਿਅਕਤੀ ਅਤੇ ਸਮਾਜ ਉਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ। ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਨੂੰ ਸਾਂਝਾ ਕਰਨਾ ਕੋਈ ਸ਼ਰਮ ਦੀ ਗੱਲ ਨਹੀਂ, ਸਗੋਂ ਇਹ ਆਪਣੇ ਆਪ ਨੂੰ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਉਣ ਵੱਲ ਪਹਿਲਾ ਕਦਮ ਹੈ। ਸਾਨੂੰ ਚੁੱਪ ਰਹਿ ਕੇ ਦੁੱਖ ਸਹਿਣ ਦੀ ਬਜਾਏ ਆਪਣੇ ਵਿਚਾਰ ਸਾਂਝੇ ਕਰਨੇ ਅਤੇ ਲੋੜ ਪੈਣ ’ਤੇ ਮਦਦ ਲੈਣੀ ਚਾਹੀਦੀ ਹੈ। ਇਸ ਰੈਲੀ ਰਾਹੀਂ ਸਮਾਜ ਨੂੰ ਇਕ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ ਗਿਆ ਕਿ ‘ਤੰਦਰੁਸਤ ਮਨ ਹੀ ਖੁਸ਼ਹਾਲ ਜੀਵਨ ਦੀ ਨੀਂਹ ਹੈ’। ਮਾਨਸਿਕ ਸਿਹਤ ਪ੍ਰਤੀ ਜਾਗਰੂਕ ਹੋ ਕੇ ਇਕ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਜੈਤੋ ਵਿਖੇ ਵਪਾਰੀਆਂ ਨਾਲ ਕਰਨਗੇ ਸਿੱਧਾ ਰਾਬਤਾ
Ad Position 24