11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਜੈਤੋ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਅਕਤੂਬਰ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਮਿਤੀ 10.

Ad Position 21
No active advertisement
ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਹਾਜ਼ਰ ਅਹੁਦੇਦਾਰ ਮਹੀਨਾਵਾਰ ਮੀਟਿੰਗ ਦੌਰਾਨ। ਤਸਵੀਰ : ਗੁਰਚਰਨ ਸਿੰਘ ਗਾਬੜੀਆ 11-11-2026
ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਜੈਤੋ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਅਕਤੂਬਰ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਮਿਤੀ 10.10.2026 ਨੂੰ ਤਾਲਮੇਲ ਕਮੇਟੀ ਅਤੇ ਸਾਂਝਾ ਫ਼ਰੰਟ ਵਲੋਂ ਸੰਗਰੂਰ ਵਿਖੇ ਰੈਲੀ ਕੀਤੀ ਗਈ। ਜਿਸ ਵਿਚ ਬਲਾਕ ਜੈਤੋ ਦੇ 14 ਸਾਥੀ ਸ਼ਾਮਿਲ ਹੋਏ ਅਤੇ ਇਸ ਤੋਂ ਇਲਾਵਾ ਮਿਤੀ 22.10.2026 ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਤੇ ਮਿਤੀ 19.11.2026 ਨੂੰ ਸੰਗਰੂਰ ਵਿਖੇ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਬਲਾਕ ਜੈਤੋ ਦੇ 25 ਸਾਥੀ ਸ਼ਾਮਿਲ ਹੋਣਗੇ। ਪੰਜਾਬ ਸਰਕਾਰ ਵਲੋਂ ਅਜੇ ਵੀ ਕੁਝ ਡੀ.ਏ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਹੀਂ ਦਿੱਤਾ ਜਾ ਰਿਹਾ, ਜਿਸ ’ਤੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਸਮੂਹ ਪੈਨਸ਼ਨਰਾਂ ਵਲੋਂ ਸੁਰਿੰਦਰ ਕੁਮਾਰ ਲੂੰਬਾ ਅਤੇ ਮੋਹਨ ਸਿੰਘ ਬਾਜਾਖਾਨਾ ਦਾ ਜਨਮ ਦਿਨ ਮਨਾ ਕੇ ਖੁਸ਼ੀ ਸ਼ਾਂਝੀ ਕੀਤੀ ਗਈ ਅਤੇ ਜਗਰਾਜ ਸਿੰਘ ਗੁੰਮਟੀ ਖੁਰਦ ਨੂੰ ਨਵੇਂ ਮੈਂਬਰ ਵਜੋਂ ਸ਼ਾਮਿਲ ਹੋਣ ’ਤੇ ਵਧਾਈ ਦਿੱਤੀ। ਸਮੂਹ ਪੈਨਸ਼ਨਰਾਂ ਵਲੋਂ ਸੁਨੀਤਾ ਰਾਣੀ ਪਤਨੀ ਜਗਸੀਰ ਸਿੰਘ ਕੋਟਕਪੂਰਾ ਅਤੇ ਸੁਖਦੇਵ ਸਿੰਘ ਘੁਮਿਆਰਾ ਰਿਸ਼ਤੇਦਾਰ ਪਰਮਜੀਤ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਮੀਟਿੰਗ ਵਿਚ ਬਾਬਾ ਵੀਰ ਸਿੰਘ, ਮੇਲਾ ਰਾਮ ਗੋਇਲ, ਜਗਦੀਸ਼ ਰਾਏ ਅਰੋੜਾ, ਸੁਰਿੰਦਰ ਪਾਲ ਲੂੰਬਾ, ਸੂਬਾ ਸਿੰਘ ਰਾਮੇਆਣਾ, ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ, ਗੁਰਜੰਗ ਸਿੰਘ ਸੇਖੋਂ, ਸੁੰਦਰ ਸਿੰਘ ਬਾਜਾਖਾਨਾ, ਮੁਖਤਿਆਰ ਸਿੰਘ ਬਿਸ਼ਨੰਦੀ, ਸੁਰਿੰਦਰ ਕੁਮਾਰ ਲੂੰਬਾ ਅਤੇ ਪ੍ਰੋ. ਤਰਸੇਮ ਸਿੰਘ ਨਰੂਲਾ ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਵਿੱਤ ਸਕੱਤਰ ਮੇਜਰ ਸਿੰਘ, ਸੁਖਦੇਵ ਸਿੰਘ ਝੱਖੜਵਾਲਾ, ਪਰਮਜੀਤ ਕੌਰ, ਜਸਵਿੰਦਰ ਕੌਰ, ਪ੍ਰੈੱਸ ਸਕੱਤਰ ਜਗਜੀਤ ਸਿੰਘ, ਸ਼ੇਰ ਸਿੰਘ ਚੰਦਭਾਨ, ਮੇਜਰ ਸਿੰਘ ਰੋੜੀਕਪੂਰਾ, ਦਰਸ਼ਨ ਕੁਮਾਰ ਚੰਦਭਾਨ, ਹਰਚੰਦ ਰਾਮ, ਡਾ. ਹੇਮ ਰਾਜ ਚੋਪੜਾ, ਬਲਵੀਰ ਸਿੰਘ ਲੰਭਵਾਲੀ, ਅਵਤਾਰ ਸਿੰਘ ਬਾਜਾਖਾਨਾ, ਲਾਭ ਸਿੰਘ ਡੋਡ, ਹੀਰਾ ਲਾਲ, ਸੁਰਿੰਦਰ ਪਾਲ ਝੱਖੜਵਾਲਾ, ਹਰਪਾਲ ਸਿੰਘ, ਦੇਵ ਰਾਜ ਸ਼ਰਮਾ, ਅੰਗਰੇਜ਼ ਸਿੰਘ, ਪ੍ਰੇਮ ਕੁਮਾਰ ਗੋਇਲ ਅਤੇ ਜਗਤਾਰ ਸਿੰਘ ਖਾਲਸਾ ਆਦਿ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਾਮਿਲ ਹੋਏ। ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਉਪਰਾਲੇ ਦੀ ਕੀਤੀ ਸ਼ਲਾਘਾ ਕੈਂਸਰ ਦੇ ਮਰੀਜ਼ਾਂ ਨੂੰ ਆਰਥਿਕ... ਅਗਲੀ ਖ਼ਬਰ ਫੇਬਲ ਪਬਲਿਕ ਸਕੂਲ ਵਲੋਂ ਮਾਨਸਿਕ ਸਿਹਤ ਜਾਗਰੂਕਤਾ ਰੈਲੀ
Ad Position 24