ਸਪੀਕਰ ਸੰਧਵਾਂ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਉਪਰਾਲੇ ਦੀ ਕੀਤੀ ਸ਼ਲਾਘਾ ਕੈਂਸਰ ਦੇ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਅਤੇ ਹੋਰ ਲੋੜਵੰਦ ਮਰੀਜ਼ਾਂ ਨੂੰ ਰਾਸ਼ਨ ਵੰਡਿਆ
ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਲੋੜਵੰਦ ਕੈਂਸਰ ਦੇ ਮਰੀਜ਼ਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਅਤੇ ਬਿਮਾਰ ਲੋਕਾਂ ਦੀ ਸੇਵਾ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੁਸਾਇਟੀ ਦੇ ਬਾਨੀ ਗੁਰਪ੍ਰੀਤ ਸਿੰਘ ਚੰਦਬਾਜਾ ਵਲੋਂ ਆਪਣੀ ਦਸਵੰਧ ਦੀ ਕਮਾਈ ਵਿਚੋਂ 20 ਕੈਂਸਰ ਪੀੜਤ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ 20 ਹੋਰ ਲੋੜਵੰਦ ਮਰੀਜ਼ਾਂ ਨੂੰ ਰਾਸ਼ਨ ਵੰਡਿਆ ਗਿਆ।
ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਲੋੜਵੰਦ ਕੈਂਸਰ ਦੇ ਮਰੀਜ਼ਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਅਤੇ ਬਿਮਾਰ ਲੋਕਾਂ ਦੀ ਸੇਵਾ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੁਸਾਇਟੀ ਦੇ ਬਾਨੀ ਗੁਰਪ੍ਰੀਤ ਸਿੰਘ ਚੰਦਬਾਜਾ ਵਲੋਂ ਆਪਣੀ ਦਸਵੰਧ ਦੀ ਕਮਾਈ ਵਿਚੋਂ 20 ਕੈਂਸਰ ਪੀੜਤ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ 20 ਹੋਰ ਲੋੜਵੰਦ ਮਰੀਜ਼ਾਂ ਨੂੰ ਰਾਸ਼ਨ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਸੁਸਾਇਟੀ ਲੰਮੇ ਸਮੇਂ ਤੋਂ ਲੋੜਵੰਦ ਮਰੀਜ਼ਾਂ ਦੀ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਦਦ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਦੇ ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਪ੍ਰੇਰਨਾ ਲੈਂਦਿਆਂ ਸੁਸਾਇਟੀ ਵਲੋਂ ਮਰੀਜ਼ਾਂ ਦੀ ਮਦਦ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸੇਵਾ ਭਵਿੱਖ ’ਚ ਵੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ। ਸਪੀਕਰ ਸੰਧਵਾਂ ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਕੈਂਸਰ ਵਿਭਾਗ ਨਾਲ ਸੰਬੰਧਿਤ ਕੁਝ ਮੁੱਦੇ ਵੀ ਉਨ੍ਹਾਂ ਦੇ ਧਿਆਨ ਵਿਚ ਆਏ ਹਨ। ਇਨ੍ਹਾਂ ਦੇ ਹੱਲ ਲਈ ਪਰਸੋਂ ਸ਼ਾਮ 4 ਵਜੇ ਇਕ ਮੀਟਿੰਗ ਰੱਖੀ ਗਈ ਹੈ, ਜਿਸ ਸਬੰਧੀ ਸੰਬੰਧਿਤ ਅਧਿਕਾਰੀਆਂ ਨੂੰ ਜਾਣਕਾਰੀ ਭੇਜ ਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸੁਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੰਸਥਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਲੋੜਵੰਦ ਕੈਂਸਰ ਮਰੀਜ਼ਾਂ ਦੀ ਸਮੇਂ-ਸਮੇਂ ’ਤੇ ਆਰਥਿਕ ਅਤੇ ਸਮਾਜਿਕ ਮਦਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਾਤਾਵਰਨ ਦੀ ਸੰਭਾਲ ਸਮੇਤ ਹੋਰ ਸਮਾਜ ਸੇਵੀ ਕਾਰਜਾਂ ਵਿਚ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਾਨ, ਜਗਜੀਵਨ ਸਿੰਘ, ਜਗਤਾਰ ਸਿੰਘ, ਮੱਘਰ ਸਿੰਘ, ਗੁਰਮੀਤ ਸਿੰਘ ਸੰਧੂ, ਹਰਭਜਨ ਸਿੰਘ, ਅਵਤਾਰ ਸਿੰਘ ਖਾਰਾ, ਵਰਿੰਦਰ ਸਿੰਘ ਕੋਟਕਪੂਰਾ, ਹਰਪਾਲ ਸਿੰਘ ਦਲ ਸਿੰਘ ਵਾਲਾ, ਸਿਮਰਨੂਰ ਸਿੰਘ, ਮਲਕੀਤ ਰੌਣੀ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।