10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡਾ. ਰਮਨਦੀਪ ਸਿੰਘ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ

ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਭਾਜਪਾ ਦੇ ਆਗੂ ਡਾ. ਰਮਨਦੀਪ ਸਿੰਘ ਜੈਤੋ ਵਲੋਂ ਆਪਣੀ ਸਮੁੱਚੀ ਟੀਮ ਦੇ ਨਾਲ ਜੈਤੋ ਸ਼ਹਿਰ ਦੇ ਬਾਜ਼ਾਰਾਂ ਵਿਚ ਡੋਰ-ਟੂ-ਡੋਰ ਜਾ ਕੇ ਦੁਕਾਨਦਾਰ ਭਰਾਵਾਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 11-11-2026
ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਭਾਜਪਾ ਦੇ ਆਗੂ ਡਾ. ਰਮਨਦੀਪ ਸਿੰਘ ਜੈਤੋ ਵਲੋਂ ਆਪਣੀ ਸਮੁੱਚੀ ਟੀਮ ਦੇ ਨਾਲ ਜੈਤੋ ਸ਼ਹਿਰ ਦੇ ਬਾਜ਼ਾਰਾਂ ਵਿਚ ਡੋਰ-ਟੂ-ਡੋਰ ਜਾ ਕੇ ਦੁਕਾਨਦਾਰ ਭਰਾਵਾਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਜੈਤੋ ਸ਼ਹਿਰੀ ਮੰਡਲ ਪ੍ਰਧਾਨ ਵਿਕਾਸ ਗੋਇਲ (ਵਿੱਕੀ) ਦੀ ਅਗਵਾਈ ਹੇਠ ਸਮੁੱਚੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਪੰ ਜਾਬ ਭਾਜਪਾ ਦੇ ਸਟੇਟ ਕਾਰਜਕਾਰਨੀ ਮੈਂਬਰ ਸੰਦੀਪ ਸ਼ਰਮਾ, ਯੂਥ ਸ਼ਹਿਰੀ ਪ੍ਰਧਾਨ ਪਾਰਸ ਸ਼ਰਮਾ, ਸ਼ਹਿਰੀ ਵਾਈਸ ਪ੍ਰਧਾਨ ਜਗਜੋਤ ਸਿੰਘ ਬਰਾੜ, ਸੀਨੀਅਰ ਆਗੂ ਰਾਮ ਰਤਨ ਜਿੰਦਲ, ਜੈਤੋ ਸ਼ਹਿਰੀ ਭਾਜਪਾ ਸਕੱਤਰ ਜੋਨੀ, ਮੰਡਲ ਜਨਰਲ ਸਕੱਤਰ ਅਸ਼ੋਕ ਕੁਮਾਰ, ਸੋਨਾ ਕਰੀਰਵਾਲੀ, ਯੂਥ ਪ੍ਰਧਾਨ ਆਤੀ ਮਹਿਕ ਗਿੱਲ, ਸ਼ੇਰੂ, ਰਾਜੀਵ ਡੋਡ, ਵਿਨੋਦ ਡੋਡ ਅਤੇ ਹਰਸ਼ ਬਾਂਸਲ ਆਦਿ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀ ਸਫ਼ਾਈ ਬਣਾਈ ਰੱਖਣ ’ਚ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਅਹਿਮ ਭੂਮਿਕਾ- ਸਪੀਕਰ ਸੰਧਵਾਂ ਅਗਲੀ ਖ਼ਬਰ ਸਰਕਾਰੀ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਯੂਨੀਵਰਸਿਟੀ ’ਚੋਂ ਜਿੱਤੇ ਦੋ ਤਗਮੇ
Ad Position 24