10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ਼ਹਿਰ ਦੀ ਸਫ਼ਾਈ ਬਣਾਈ ਰੱਖਣ ’ਚ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਅਹਿਮ ਭੂਮਿਕਾ- ਸਪੀਕਰ ਸੰਧਵਾਂ

ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਕੈਂਪ ਦਫ਼ਤਰ ’ਚ ਨਗਰ ਕੌਂਸਲ ਕੋਟਕਪੂਰਾ ਦੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ, ਵਿਕਾਸ ਕਾਰਜਾਂ ਅਤੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 11-11-2026
ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਕੈਂਪ ਦਫ਼ਤਰ ’ਚ ਨਗਰ ਕੌਂਸਲ ਕੋਟਕਪੂਰਾ ਦੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ, ਵਿਕਾਸ ਕਾਰਜਾਂ ਅਤੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਈ ਰੱਖਣ ਵਿਚ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਦਾ ਅਸਲ ਲਾਭ ਉਦੋਂ ਹੀ ਮਿਲ ਸਕਦਾ ਹੈ, ਜਦੋਂ ਸ਼ਹਿਰ ਵਾਸੀ ਅਤੇ ਨਗਰ ਕੌਂਸਲ ਦੇ ਕਰਮਚਾਰੀ ਮਿਲ ਕੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਕਰਮਚਾਰੀਆਂ ਦੇ ਬੱਚਿਆਂ ਦੇ ਭਵਿੱਖ ਅਤੇ ਉਨ੍ਹਾਂ ਦੀ ਭਲਾਈ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡ ਮਚਾਕੀ ਕਲਾਂ ਦੇ ਵੱਡੀ ਗਿਣਤੀ ’ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਿਨ੍ਹਾਂ ਵਿਚੋਂ ਵੱਡੀ ਗਿਣਤੀ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਹਨ। ਸਪੀਕਰ ਸ: ਸੰਧਵਾਂ ਨੇ ਸ਼ਹਿਰ ਦੇ ਵਿਕਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਸੜਕਾਂ ਅਤੇ ਗਲੀਆਂ ਬਣਾਉਣ ਤੋਂ ਪਹਿਲਾਂ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਕੰਮ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਨਵੀਆਂ ਬਣੀਆਂ ਸੜਕਾਂ ਨੂੰ ਵਾਰ-ਵਾਰ ਪੁੱਟਣ ਦੀ ਲੋੜ ਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਇਕ ਰੋਜ਼ਾ ਇਤਿਹਾਸਕ ਤੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਡਾ. ਰਮਨਦੀਪ ਸਿੰਘ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ
Ad Position 24