10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦੋਦਾ ’ਚ ਚੋਰਾਂ ਦੇ ਹੌਸਲੇ ਬੁਲੰਦ, ਤਿੰਨ ਮੋਟਰਸਾਈਕਲ ਚੋਰੀ

ਦੋਦਾ, 10 ਨਵੰਬਰ (ਰਵੀਪਾਲ)-ਦੋਦਾ ਵਿਖੇ ਪਿਛਲੇ ਤਕਰੀਬਨ 20 ਦਿਨਾਂ ਦੌਰਾਨ ਮੋਟਰਸਾਈਕਲ ਚੋਰੀ ਦੀਆਂ ਤਿੰਨ ਘਟਨਾਵਾਂ ਸਾਹਮਣੇ ਆਈਆਂ ਹਨ। ਚੋਰਾਂ ਵਲੋਂ ਬੇਖੌਫ ਹੋ ਕੇ ਕਿਸਾਨਾਂ ਦੇ ਟਰਾਂਸਫਾਰਮਰ ਤਾਂ ਰੋਜ਼ਾਨਾ ਚੋਰੀ ਹੋ ਰਹੇ ਸਨ, ਪਰ ਚੋਰਾਂ ਨੇ ਬਿਨਾਂ ਕਿਸੇ ਡਰ ਦੇ ਅੰਤਿਮ ਸੰਸਕਾਰ ਮੌਕੇ ਸ਼ਮਸਾਨਘਾਟ ’ਚ ਅਫ਼ਸੋਸ ਕਰਨ ਗਏ ਵਿਅਕਤੀ ਤੇ ਹਸਪਤਾਲ ’ਚੋਂ ਮਰੀਜ਼ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ ਨੂੰ ਵੀ ਨਹੀ ਬਖਸ਼ਿਆ।

Ad Position 21
No active advertisement
ਅਜੀਤ ਡੈਸਕ 11-11-2026
ਦੋਦਾ, 10 ਨਵੰਬਰ (ਰਵੀਪਾਲ)-ਦੋਦਾ ਵਿਖੇ ਪਿਛਲੇ ਤਕਰੀਬਨ 20 ਦਿਨਾਂ ਦੌਰਾਨ ਮੋਟਰਸਾਈਕਲ ਚੋਰੀ ਦੀਆਂ ਤਿੰਨ ਘਟਨਾਵਾਂ ਸਾਹਮਣੇ ਆਈਆਂ ਹਨ। ਚੋਰਾਂ ਵਲੋਂ ਬੇਖੌਫ ਹੋ ਕੇ ਕਿਸਾਨਾਂ ਦੇ ਟਰਾਂਸਫਾਰਮਰ ਤਾਂ ਰੋਜ਼ਾਨਾ ਚੋਰੀ ਹੋ ਰਹੇ ਸਨ, ਪਰ ਚੋਰਾਂ ਨੇ ਬਿਨਾਂ ਕਿਸੇ ਡਰ ਦੇ ਅੰਤਿਮ ਸੰਸਕਾਰ ਮੌਕੇ ਸ਼ਮਸਾਨਘਾਟ ’ਚ ਅਫ਼ਸੋਸ ਕਰਨ ਗਏ ਵਿਅਕਤੀ ਤੇ ਹਸਪਤਾਲ ’ਚੋਂ ਮਰੀਜ਼ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ ਨੂੰ ਵੀ ਨਹੀ ਬਖਸ਼ਿਆ। ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ਸ਼ਮਸ਼ਾਨ ਘਾਟ ’ਚੋਂ ਅਤੇ ਦੋ ਮੋਟਰਸਾਈਕਲ ਸਰਕਾਰੀ ਸਿਵਲ ਹਸਪਤਾਲ ਦੋਦਾ ਵਿਚੋਂ ਚੋਰੀ ਕਰਕੇ ਲੈ ਗਏ। ਲਗਾਤਾਰ ਵਾਪਰ ਰਹੀਆਂ ਇਨ੍ਹਾਂ ਚੋਰੀ ਦੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ’ ਚ ਚਿੰਤਾ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਰਾਂ ਦੀ ਪਛਾਣ ਕਰਕੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਜਾਣ। ਇਸ ਸਬੰਧੀ ਜਦ ਚੌਂਕੀ ਇੰਚਾਰਜ ਦੋਦਾ ਗੁਰਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਚੋਰਾਂ ਦੀ ਭਾਲ ਕਰ ਰਹੇ ਹਾਂ ਅਤੇ ਜਲਦੀ ਹੀ ਚੋਰ ਪੁਲਿਸ ਦੀ ਗ੍ਰਿਫਤ ’ਚ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦੀ ਵਾਪਸੀ ਤੋਂ ਕੁਝ ਮਿੰਟ ਪਹਿਲਾਂ ਡਿੱਗਿਆ ਗੇਟ
Ad Position 24