10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ 12 ਪਿੰਡਾਂ ਦੀਆਂ 145 ਸਖੀਆਂ ਦਾ ਸਨਮਾਨ

ਮਲੋਟ, 10 ਨਵੰਬਰ (ਪਾਟਿਲ)- ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿਚ ਸਖੀਆਂ ਦਾ ਅਹਿਮ ਯੋਗਦਾਨ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.

Ad Position 21
No active advertisement
ਮਲੋਟ ਵਿਖੇ ਸਖੀਆਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਹੋਰ। ਤਸਵੀਰ: ਪਾਟਿਲ 11-11-2026
ਮਲੋਟ, 10 ਨਵੰਬਰ (ਪਾਟਿਲ)- ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿਚ ਸਖੀਆਂ ਦਾ ਅਹਿਮ ਯੋਗਦਾਨ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਹਲਕੇ ਦੇ 12 ਪਿੰਡਾਂ ਦੀਆਂ ਕਰੀਬ 145 ਸਖੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਪਿੰਡ ਫੂਲੇਵਾਲਾ, ਮਹਿਰਾਜਵਾਲਾ, ਦਬੜਾ, ਚੱਕ ਤਾਮਕੋਟ, ਤਾਮਕੋਟ, ਦੂਹੇਵਾਲਾ, ਭੰਗਚੜੀ, ਸਾਉਂਕੇ, ਔਲਖ, ਰਾਮਨਗਰ, ਮੱਲਵਾਲਾ ਅਤੇ ਕਟੋਰੇਵਾਲਾ ਦੀਆਂ ਕਰੀਬ 145 ਸਖੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਮਾਣ-ਸਨਮਾਨ ਵਧਾਇਆ ਗਿਆ। ਉਨ੍ਹਾਂ ਸਖੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਵਿਚ ਸਖੀਆਂ ਨੇ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਖੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਵਿਚ ਵੱਧ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਨਮਾਨ ਰਾਸ਼ੀ ਪਹੁੰਚਾਉਣੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਕੰਮ ਕਰਨ ਵਾਲੀਆਂ ਸਖੀਆਂ ਨੂੰ ਪ੍ਰਤੀ ਸਖੀ 5 ਹਜ਼ਾਰ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਸਖੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ ਬਰਾੜ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਪੀ.ਏ. ਅਰਸ਼ਦੀਪ ਸਿੱਧੂ, ਪੀ.ਏ. ਸ਼ਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਆਸ਼ੂ ਚਾਨਣਾ, ਪੂਜਾ ਰਾਣੀ, ਪ੍ਰਵੀਨ ਰਾਣੀ, ਸੀਮਾ ਰਾਣੀ, ਰਮਾ ਰਾਣੀ, ਮਨਜੀਤ ਸ਼ਰਮਾ, ਹਲਕਾ ਕੋਆਰਡੀਨੇਟਰ ਇਸਤਰੀ ਵਿੰਗ ਸੁਖਚੈਨ ਕੌਰ, ਹਰਵਿੰਦਰ ਕੌਰ, ਸ਼ਿੰਦਰ ਪਾਲ ਕੌਰ, ਰਵਿੰਦਰ ਕੌਰ, ਰੁਪਿੰਦਰ ਕੌਰ ਅਤੇ ਹਰਬੰਸ ਕੌਰ ਸਮੇਤ ਹੋਰ ਪਤਵੰਤੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕ੍ਰਿਸ਼ਨ ਦਾਸ ਦੀ ਬਰਸੀ ਨੂੰ ਸਮਰਪਿਤ ਇਕੋਤਰੀ ਲੜੀ ਸਮਾਗਮ ਸ਼ੁਰੂ ਅਗਲੀ ਖ਼ਬਰ ਪੀ.ਐਸ.ਯੂ. ਵਲੋਂ ਕੈਬਨਿਟ ਮੰਤਰੀ ਖੁੱਡੀਆਂ ਦੇ ਘਰ ਅੱਗੇ 20 ਨੂੰ ਧਰਨਾ ਲਾਉਣ ਦਾ ਐਲਾਨ
Ad Position 24