11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ’ਚ ਸਿੰਗਲ ਵਿੰਡੋ ਸਿਸਟਮ ਲਾਗੂ ਕਰਾਂਗੇ : ਸੁਖਬੀਰ ਸਿੰਘ ਬਾਦਲ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਰੀਦਕੋਟ ਵਿਖੇ ‘ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਮਿਸ਼ਨ ਤਹਿਤ ਵਪਾਰੀਆਂ ਨਾਲ ਇਕ ਮਿਲਣੀ ਕੀਤੀ। ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਜਾਵੇਗਾ, ਤਾਂ ਜੋ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਨਾ ਹੋਣ।

Ad Position 21
No active advertisement
ਅਜੀਤ ਡੈਸਕ 12-11-2026

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਰੀਦਕੋਟ ਵਿਖੇ ‘ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਮਿਸ਼ਨ ਤਹਿਤ ਵਪਾਰੀਆਂ ਨਾਲ ਇਕ ਮਿਲਣੀ ਕੀਤੀ। ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਜਾਵੇਗਾ, ਤਾਂ ਜੋ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਨਾ ਹੋਣ। ਇਕ ਕਮਰੇ ਵਿਚ ਹੀ ਨਵੀਆਂ ਉਦਯੋਗਿਕ ਇਕਾਈਆਂ ਅਤੇ ਵੱਡੇ ਕਾਰੋਬਾਰਾਂ ਦੇ ਕਾਗਜ਼ ਇਕ ਛੱਤ ਥੱਲੇ ਤਿਆਰ ਹੋਣਗੇ। ਉ੍ਹਨਾਂ ਕਿਹਾ ਕਿ ਪਿਛਲੇ ਅਕਾਲੀ ਭਾਜਪਾ ਸਰਕਾਰ ਸਮੇਂ ਪੰਜਾਬ ਅੰਦਰ ਇਨਵੈਸਟ ਪੰਜਾਬ ਸਥਾਪਿਤ ਕੀਤਾ ਗਿਆ ਸੀ। ਇਸ ਵਿਭਾਗ ਦਾ ਇਕੋ ਮੁਖੀ ਸੀ ਉਸਦੇ ਅਧੀਨ ਸਾਰੇ ਵਿਭਾਗਾਂ ਨੂੰ ਇਕੱਠਾ ਕੀਤਾ ਗਿਆ ਸੀ। ਸਰਕਾਰ ਦੇ ਇਸ ਕਾਰਜ ਦੀ ਸ਼ਲਾਘਾ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਨੇ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅੱਜ ਟੈਕਨਾਲੋਜੀ ਦਾ ਯੁੱਗ ਹੈ। ਕੋਈ ਵੀ ਕੰਮ ਇਕ ਵਿਜ਼ਨ ਨੂੰ ਲੈ ਕੇ ਬੜੇ ਆਰਾਮ ਨਾਲ ਕੀਤਾ ਜਾ ਸਕਦਾ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਅਧਿਕਾਰੀਆਂ ਤੋਂ ਕੰਮ ਕਰਵਾਉਣ ਦੀ ਬਜਾਏ ਆਪਣੇ ਅੜੀਕੇ ਢਾਅ ਰਹੀ ਹੈ। ਜਿਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋ ਗਿਆ ਹੈ। ਫ਼ਰੀਦਕੋਟ ਵਿਖੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ’ਚ ਸ਼ਹਿਰ ਦੇ ਵਪਾਰੀਆਂ ਨਾਲ ਹੋਈ ਸੁਖਬੀਰ ਸਿੰਘ ਬਾਦਲ ਦੀ ਅਹਿਮ ਮਿਲਣੀ ਦੌਰਾਨ ਵਪਾਰੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਆਪਣੇ ਕਾਰੋਬਾਰ ਨਾਲ ਸਬੰਧਿਤ ਕਾਫ਼ੀ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਸ: ਬਾਦਲ ਨੇ ਵੀ ਇਸ ਮੌਕੇ ਕਈ ਵਾਅਦੇ ਵਪਾਰੀਆਂ ਨਾਲ ਕੀਤੇ, ਜਿਹੜੇ ਕਿ ਸਰਕਾਰ ਬਣਨ ’ਤੇ ਪੂਰੇ ਕੀਤੇ ਜਾਣਗੇ। ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਹ ਮਿਲਣੀ ਅਹਿਮ ਦੱਸੀ ਜਾ ਰਹੀ ਹੈ। ਮਿਲਣੀ ਵਿਚ ਵੱਖ ਵੱਖ ਵਪਾਰਕ ਜਥੇਬੰਦੀਟਾਂ ਦੇ ਆਗੂ ਸ਼ਾਮਿਲ ਹੋਏ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਪਿਛਲੇ ਅਕਾਲੀ-ਭਾਜਪਾ ਸਰਕਾਰ ਨੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਸੀ ਅਤੇ ਭਵਿੱਖ ਵਿਚ ਵੀ ਵਧੀਆ ਤਾਲਮੇਲ ਬਣਾ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਪੰਜਾਬ ਵਿਚ ਜੀ.ਐਸ.ਟੀ. ਅਧੀਨ ਰਜਿਟਰਡ ਵਪਾਰੀਆਂ ਨੂੰ ਸਿਹਤ ਬੀਮਾ, ਜੀਵਨ ਬੀਮਾ, ਅੱਗ ਲੱਗਣ ਦੀਆਂ ਘਟਨਾਵਾਂ ਤੋਂ ਸੁਰੱਖਿਆ ਲਈ ਬੀਮੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਵਪਾਰੀਆਂ ਤੇ ਉਨ੍ਹਾਂ ਪਰਿਵਾਰਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਪੰਜਾਬ ਵਿਚ ਉਦਯੋਗਿਕ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਜਿਸ ਨਾਲ ਜਿੱਥੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਲਈ ਮੌਕੇ ਮਿਲਣਗੇ, ਉਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਇਸ ਤੋਂ ਇਲਾਵਾ ਰਾਜ ਅੰਦਰ ਨਸ਼ਿਆਂ ਦੇ ਖਾਤਮੇ, ਅਮਨ ਕਾਨੂੰਨ ਦੀ ਸਥਿਤੀ ਨੂੰ ਦਰੁਸਤ ਕਰਨ ਅਤੇ ਗੈਂਗਸ਼ਟਰਵਾਦ ਦਾ ਮੁਕੰਮਲ ਤੌਰ ’ਤੇ ਖਾਤਮਾ ਕੀਤਾ ਜਾਵੇਗਾ, ਆਮ ਲੋਕਾਂ ਲਈ ਲੋਕ ਭਲਾਈ ਦੀਆਂ ਸਕੀਮਾਂ ਪ੍ਰਭਾਵਸ਼ਾਲੀ ਢੰਗ ਨਾਲ ਪੂਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਫ਼ਰੀਦਕੋਟ ਆਉਣ ’ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਵਪਾਰੀਆਂ ਨੂੰ ਉਨ੍ਹਾਂ ਦੇ ਰੂਬਰੂ ਕਰਵਾਇਆ। ਇਸ ਮੀਟਿੰਗ ਨੂੰ ਰਮਿੰਦਰ ਸਿੰਘ ਆਂਵਲਾ ਸਾਬਕਾ ਵਿਧਾਇਕ, ਅੰਮ੍ਰਿਤਪਾਲ ਕਪੂਰ ਸੂਬਾ ਪ੍ਰਧਾਨ ਵਾਪਰ ਮੰਡਲ ਪੰਜਾਬ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਗੁਰਕੰਵਲਜੀਤ ਸਿੰਘ ਸੰਧੂ, ਬਬਰੀਕ ਸਿੰਘ ਬੀਕਾ ਰੋਮਾਣਾ, ਵਿਜੈ ਛਾਬੜਾ, ਆਸ਼ੂ ਅਗਰਵਾਲ, ਰਵੀ ਸੇਠੀ, ਡਾ. ਬਿਮਲ ਗਰਗ, ਹਰਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ, ਸੋਨੂੰ ਗਰੋਵਰ, ਰਵਿੰਦਰ ਸਿੰਘ ਜਟਾਣਾ, ਸਰਬਜੋਤ ਸਿੰਘ ਸਾਹਨੀ, ਕਰਨਬੀਰ ਸਿੰਘ ਸੰਧੂ ਤੇ ਸ਼ੰਟੂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਸੰਤ ਮੋਹਨ ਦਾਸ ਸਕੂਲ ਅੱਵਲ ਅਗਲੀ ਖ਼ਬਰ ਟਰੇਡ ਯੂਨੀਅਨਾਂ ਵਲੋਂ ਕਿਰਤ ਵਿਭਾਗ ਬਰਨਾਲਾ ਦੇ ਖ਼ਿਲਾਫ਼ ਸੰਘਰਸ਼ ਦਾ ਐਲਾਨ
Ad Position 24