11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰਾਜ ਪੱਧਰੀ ਖੇਡਾਂ ’ਚ ਸੰਤ ਮੋਹਨ ਦਾਸ ਸਕੂਲ ਅੱਵਲ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਜਲੰਧਰ ਵਿਖੇ ਹੋਈਆਂ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਰਾਸ਼ ਮੁਕਾਬਲਿਆਂ ’ਚ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੀ ਖਿਡਾਰਨ ਗੁਰਲੀਨ ਕੌਰ ਬਰਾੜ ਸਪੁੱਤਰੀ ਜਸਵਿੰਦਰ ਸਿੰਘ ਬਰਾੜ ਜਮਾਤ ਬਾਰ੍ਹਵੀਂ, ਪਿੰਡ ਕੋਟ ਸੁਖੀਆ ਨੇ ਉਮਰ ਵਰਗ ਅੰਡਰ-17 (ਲੜਕੀਆਂ) ’ਚ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 12-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਜਲੰਧਰ ਵਿਖੇ ਹੋਈਆਂ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਰਾਸ਼ ਮੁਕਾਬਲਿਆਂ ’ਚ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੀ ਖਿਡਾਰਨ ਗੁਰਲੀਨ ਕੌਰ ਬਰਾੜ ਸਪੁੱਤਰੀ ਜਸਵਿੰਦਰ ਸਿੰਘ ਬਰਾੜ ਜਮਾਤ ਬਾਰ੍ਹਵੀਂ, ਪਿੰਡ ਕੋਟ ਸੁਖੀਆ ਨੇ ਉਮਰ ਵਰਗ ਅੰਡਰ-17 (ਲੜਕੀਆਂ) ’ਚ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ। ਖਿਡਾਰਨ ਦਾ ਸਕੂਲ ਕੈਂਪਸ ’ਚ ਪਹੁੰਚਣ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀ ਖਿਡਾਰਨ ਦੀ ਸਖ਼ਤ ਮਿਹਨਤ ਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਪ੍ਰਿੰਸੀਪਲ ਰੇਣੂਕਾ, ਕੈਂਪਸ ਇੰਚਾਰਜ ਮਨਜੀਤ ਕੌਰ, ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਜਸਪਾਲ ਸਿੰਘ, ਗੁਰਮੇਜ ਸਿੰਘ, ਹੁਸਨਦੀਪ ਕੌਰ ਤੇ ਸਮੂਹ ਸਟਾਫ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲਡ ਲੋਨ ਕੰਪਨੀ ਬਰਾਂਚ ’ਚ ਰਾਤ ਸਮੇਂ ਚੋਰੀ ਦੀ ਕੋਸ਼ਿਸ਼ ਅਗਲੀ ਖ਼ਬਰ ਪੰਜਾਬ ’ਚ ਸਿੰਗਲ ਵਿੰਡੋ ਸਿਸਟਮ ਲਾਗੂ ਕਰਾਂਗੇ : ਸੁਖਬੀਰ ਸਿੰਘ ਬਾਦਲ
Ad Position 24