ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਸਕੱਤਰ ਅਰਮਾਨਜੋਤ ਬਰਾੜ ਦਾ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਸਵਾਗਤ
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਰਾਸ਼ਟਰੀ ਸਕੱਤਰ ਅਰਮਾਨਜੋਤ ਸਿੰਘ ਬਰਾੜ ਦੇ ਸਵਾਗਤ ਸਮਾਗਮ ਨੇ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ। ਦਿੱਲੀ ਤੋਂ ਆਪਣੇ ਗ੍ਰਹਿ ਖੇਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਰਮਾਨਜੋਤ ਬਰਾੜ ਦੇ ਸਵਾਗਤ ਲਈ ਕੱਢੇ ਗਏ ਵਾਹਨਾਂ ਦੇ ਕਾਫ਼ਲੇ ਅਤੇ ਵੱਖ-ਵੱਖ ਥਾਵਾਂ ’ਤੇ ਹੋਏ ਸਨਮਾਨ ਸਮਾਗਮਾਂ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਦੀ ਸ਼ਮੂਲੀਅਤ ਵੇਖਣ ਨੂੰ ਮਿਲੀ।
ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਰਾਸ਼ਟਰੀ ਸਕੱਤਰ ਅਰਮਾਨਜੋਤ ਬਰਾੜ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਸਮਰਥਕਾਂ ਦਾ ਸਵਾਗਤ ਕਬੂਲਦੇ ਹੋਏ, ਨਾਲ ਜਗਮੀਤ ਸਿੰਘ ਬਰਾੜ ਸਾਬਕਾ ਐਮ.ਪੀ., ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਤੇ ਹੋਰ। (ਸੱਜੇ) ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਭਾਜਪਾ ਯੁਵਾ ਮੋਰਚੇ ਦੇ ਨਵੇਂ ਬਣੇ ਰਾਸ਼ਟਰੀ ਸਕੱਤਰ ਅਰਮਾਨਜੋਤ ਸਿੰਘ ਬਰਾੜ, ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਤੇ ਹੋਰ। ਅਜੀਤ ਤਸਵੀਰ
12-11-2026